HomePOLITICSਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ : ਅਮਨ...

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ : ਅਮਨ ਅਰੋੜਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ : ਅਮਨ ਅਰੋੜਾ ਸੁਨਾਮ :  ਆਪ ਦੇ ਪੰਜਾਬ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਵਿਚ ਵਿਚਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂਆਂ ਕੇ.ਸੀ. ਵੇਣੂਗੋਪਾਲ ਅਤੇ ਰਾਹੁਲ ਗਾਂਧੀ ਦੇ ਪੰਜਾਬ ਦੌਰਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਸਿਆਸੀ ਪਾਰਟੀ ਨੂੰ ਲੋਕਾਂ ਤੱਕ ਆਪਣੀ ਗੱਲ ਪਹੁੰਚਾਉਣ ਦਾ ਹੱਕ ਹੈ ਅਤੇ ਪੰਜਾਬ ਆਉਣ ਵਾਲੇ ਆਗੂਆਂ ਦਾ ਸਵਾਗਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੂੰ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ।ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੀਤੇ ਵਾਅਦੇ ਪੂਰੇ ਨਾ ਕਰ ਕੇ ਪੰਜਾਬੀਆਂ ਦੇ ਭਰੋਸੇ ਨੂੰ ਠੇਸ ਪਹੁੰਚਾਈ ਸੀ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸੀ ਆਗੂ ਲੋਕਾਂ ਵਿੱਚ ਜਾਣਗੇ ਤਾਂ ਉਨ੍ਹਾਂ ਨੂੰ ਇਨ੍ਹਾਂ ਅਧੂਰੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ।ਰਾਹੁਲ ਗਾਂਧੀ ਦੀ ਪ੍ਰਸਤਾਵਿਤ ਰੈਲੀ ਬਾਰੇ ਤਨਜ਼ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰਿਆਂ ਦਾ ਸਿਆਸੀ ਲਾਭ ਅਕਸਰ ਵਿਰੋਧੀ ਪਾਰਟੀਆਂ ਨੂੰ ਮਿਲਦਾ ਹੈ। ਉਨ੍ਹਾਂ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਲੋਕਾਂ ਦੇ ਮੁੱਦਿਆਂ ਦੀ ਬਜਾਏ ਆਪਸੀ ਧੜੇਬੰਦੀ ਵਿੱਚ ਉਲਝੀ ਹੋਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਨੂੰ ਹੋਰ ਸਿਆਸੀ ਝਟਕੇ ਲੱਗ ਸਕਦੇ ਹਨ।ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਦੋਵੇਂ ਪਾਰਟੀਆਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਬਲਬੂਤੇ ਚੋਣ ਲੜਨ ਦੇ ਦਾਅਵੇ ਕਰ ਰਹੀਆਂ ਸਨ, ਜਦਕਿ ਹੁਣ ਉਨ੍ਹਾਂ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਉਨ੍ਹਾਂ ਇਸ ਨੂੰ ਸਿਆਸੀ ਮੌਕਾਪ੍ਰਸਤੀ ਕਰਾਰ ਦਿੱਤਾ।ਕੈਬਨਿਟ ਮੰਤਰੀ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਦੇ ਦਸ ਸਾਲਾਂ ਦੇ ਸਾਂਝੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਭਾਵੇਂ ਇਕੱਠੀਆਂ ਚੋਣ ਲੜਨ ਜਾਂ ਵੱਖੋ-ਵੱਖਰੀਆਂ, ਪੰਜਾਬ ਦੇ ਲੋਕ ਉਨ੍ਹਾਂ ਦੇ ਪਿਛਲੇ ਕਾਰਜਕਾਲ ਨੂੰ ਧਿਆਨ ਵਿੱਚ ਰੱਖ ਕੇ ਹੀ ਫ਼ੈਸਲਾ ਕਰਨਗੇ। ਉਨ੍ਹਾਂ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਦੇ ਸੰਭਾਵੀ ਤੌਰ ’ਤੇ ਇੱਕ ਮੰਚ ’ਤੇ ਆਉਣ ਬਾਰੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਇੱਕ-ਦੂਜੇ ਖ਼ਿਲਾਫ਼ ਬਿਆਨ ਦੇਣ ਵਾਲੇ ਆਗੂਆਂ ਨੂੰ ਅਜਿਹੀ ਸਿਆਸੀ ਸਾਂਝ ਬਾਰੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ।ਮਾਨਸਾ ਜ਼ਿਲ੍ਹੇ ਦੀ ਦੁਖਦਾਈ ਘਟਨਾ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਦੀ ਮੌਤ ਸਮੁੱਚੇ ਸਮਾਜ ਲਈ ਦੁੱਖ ਦਾ ਵਿਸ਼ਾ ਹੈ ਅਤੇ ਅਜਿਹੇ ਸੰਵੇਦਨਸ਼ੀਲ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਜ਼ਿੰਮੇਵਾਰੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਇਸ ਮਾਮਲੇ ਤੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਇਸ ਦੀ ਨਿੰਦਾ ਕੀਤੀ।ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੀਬੀਆਈ ਜਾਂਚ ਦੀ ਸਿਫ਼ਾਰਸ਼ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਨੌਜਵਾਨ ਦਾ ਅੰਤਿਮ ਸੰਸਕਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੋਰ ਪ੍ਰਸ਼ਾਸਨਿਕ ਮਸਲਿਆਂ ਦਾ ਹੱਲ ਪ੍ਰਸ਼ਾਸਨ ਨਾਲ ਬੈਠ ਕੇ ਗੱਲਬਾਤ ਰਾਹੀਂ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਸਹਾਰਾ ਦੇਣਾ ਅਤੇ ਨਿਆਂ ਦੀ ਪ੍ਰਕਿਰਿਆ ਵਿੱਚ ਸਹਿਯੋਗ ਕਰਨਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।Read more

Previous articleਰਮਿੰਦਰ ਆਵਲਾ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ਹੋਈ ਆਮ੍ਹੋ-ਸਾਹਮਣੇ! Raminder Awla |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular