HomePOLITICSਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ...

ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ ਹਰਜੋਤ ਬੈਂਸ »

ਕਰਤਾਰਪੁਰ ਸਾਹਿਬ ਲਾਂਘਾ ਇਕ ਰਾਸਤਾ ਨਹੀਂ, ਸਿੱਖ ਸੰਗਤ ਨੂੰ ਬਾਬੇ ਨਾਨਤ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ: ਹਰਜੋਤ ਬੈਂਸਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ‘ਚ ਵਿਸ਼ਵਾਸ ਪ੍ਰਗਟਾਉਣ ਲਈ ਮਾਪਿਆਂ ਦਾ ਕੀਤਾ ਧੰਨਵਾਦ ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।ਸ. ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਸੰਬੋਧਨ ਕਰਦਿਆਂ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਅਤੇ ਮਨੁੱਖਤਾ ਨੂੰ ਸਮਾਨਤਾ, ਸੇਵਾ, ਭਾਈਚਾਰੇ ਅਤੇ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ।ਮੰਤਰੀ ਹਰਜੋਤ ਬੈਂਸ ਨੇ ਕਿਹਾ, “ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਅਤੇ ਸਮੁੱਚੀ ਲੋਕਾਈ ਲਈ ਹੈ, ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ।””ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੀ ਭਾਵਨਾ ਨੂੰ ਸਮਰਪਿਤ ਹੁੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਗਲਿਆਰੇ ਨੂੰ ਆਪਸੀ ਵਿਸ਼ਵਾਸ, ਸ਼ਾਂਤੀ, ਲੋਕਾਂ ਵਿਚਕਾਰ ਆਪਸੀ ਸਾਂਝ ਅਤੇ ਸਾਂਝੀ ਵਿਰਾਸਤ ਦੇ ਜੀਵੰਤ ਪ੍ਰਤੀਕ ਵਜੋਂ ਖੁੱਲ੍ਹਾ ਰੱਖਣ ਲਈ ਲਗਾਤਾਰ ਅਤੇ ਸੁਹਿਰਦ ਯਤਨ ਜਾਰੀ ਰੱਖਣ ਲਈ ਕਿਹਾ।ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਤੇ ਵਿੱਚ ਕੇਂਦਰ ਨੂੰ ਸੰਗਤਾਂ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।Read More

Previous articleਚੋਣਾਂ ਤੋਂ ਪਹਿਲਾਂ ਵੱਡਾ ਫੈਸਲਾ: ਪੰਜਾਬ ਵਿਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ ਵਿਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ |Next articleਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular