HomePOLITICSਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਪੰਜਾਬ ਵਿੱਚ ਆ ਰਿਹੈ ਨਸ਼ਾ, BJP-SAD 'ਤੇ 'ਆਪ'...

ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਪੰਜਾਬ ਵਿੱਚ ਆ ਰਿਹੈ ਨਸ਼ਾ, BJP-SAD ‘ਤੇ ‘ਆਪ’ ਦਾ ਤਿੱਖਾ ਹਮਲਾ

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਦੇ ਮੁੱਦੇ ‘ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਰੁੱਧ ਸਿੱਧਾ ਹਮਲਾ ਬੋਲ ਦਿੱਤਾ ਹੈ। ਤਿੱਖੀ ਆਲੋਚਨਾ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਛੇੜ ਦਿੱਤੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਾਰੀ ਕੀਤੇ ਗਏ ਐਸ.ਆਈ.ਟੀ. (SIT) ਸੰਮਨਾਂ ਦੇ ਸਬੰਧ ਵਿੱਚ, ਉਨ੍ਹਾਂ ਮੰਗ ਕੀਤੀ ਕਿ ਸੱਚਾਈ ਸਾਹਮਣੇ ਲਿਆਉਣ ਲਈ ਮਜੀਠੀਆ ਅਤੇ ਬਰਖ਼ਾਸਤ ਡੀ.ਐਸ.ਪੀ. ਜਗਦੀਸ਼ ਭੋਲਾ ਤੋਂ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ।ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਪੰਜਾਬ ਵਿੱਚ ਆ ਰਿਹੈ ਨਸ਼ਾ, BJP-SAD ‘ਤੇ ‘ਆਪ’ ਦਾ ਤਿੱਖਾ ਹਮਲਾਚੰਡੀਗੜ੍ਹ/ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਿਆਂ ਦੇ ਗੰਭੀਰ ਮੁੱਦੇ ‘ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਬੋਲਿਆ ਹੈ। ਇੱਕ ਬਿਆਨ ਵਿੱਚ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਇੱਕ ਵੱਡੀ ‘ਜੰਗ’ ਛੇੜੀ ਹੈ। ਮਾਨ ਸਰਕਾਰ ਨੇ ਹਜ਼ਾਰਾਂ ਤਸਕਰਾਂ ਨੂੰ ਜੇਲ੍ਹ ਵਿੱਚ ਡੱਕਿਆ ਹੈ।ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਵੱਲੋਂ ਸੰਮਨ ਭੇਜੇ ਜਾਣ ਦੇ ਮੁੱਦੇ ‘ਤੇ ਧਾਲੀਵਾਲ ਨੇ ਕਿਹਾ ਕਿ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਜਗਦੀਸ਼ ਭੋਲਾ ਅਤੇ ਬਿਕਰਮ ਮਜੀਠੀਆ ਤੋਂ ਆਹਮੋ-ਸਾਹਮਣੇ ਪੁੱਛਗਿੱਛ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਜਾਣਦਾ ਹੈ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿੱਚ ਸੂਬੇ ਵਿੱਚ ਨਸ਼ਿਆਂ ਦਾ ਨੈੱਟਵਰਕ ਫੈਲਿਆ ਹੋਇਆ ਸੀ, ਜਿਸ ਵਿੱਚ ਮਜੀਠੀਆ ਅਤੇ ਉਨ੍ਹਾਂ ਦੀ ਟੀਮ ਦੀ ਵੱਡੀ ਭੂਮਿਕਾ ਰਹੀ ਹੈ। ਉਨ੍ਹਾਂ ਸਾਫ਼ ਕੀਤਾ ਕਿ ਪੰਜਾਬ ਵਿੱਚ ਨਸ਼ੇ ਲਿਆਉਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਵਿਰੋਧੀ ਪਾਰਟੀਆਂ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਕੀਤੀ ਜਾ ਰਹੀ ਰਾਜਨੀਤੀ ਅਤੇ ਕੇਂਦਰ ਦੇ ਦਖਲ ‘ਤੇ ਬੋਲਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ਼ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਲਈ ਰਾਜਨੀਤੀ ਕਰ ਰਹੀਆਂ ਹਨ, ਜਦੋਂ ਕਿ ਪੰਜਾਬ ਦੇ ਲੋਕ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਅਸਲੀ ਮੁਹਿੰਮ ਨੂੰ ਚੰਗੀ ਤਰ੍ਹਾਂ ਜਾਣਦੇ ਹਨ।ਅਕਾਲੀ ਦਲ ਵੱਲੋਂ ਬਦਲੇ ਦੀ ਰਾਜਨੀਤੀ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਸਿਆਸੀ ਬਦਲਾ ਨਹੀਂ, ਸਗੋਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਹੈ। ਜੇਕਰ ਝੂਠਾ ਕੇਸ ਦਰਜ ਕਰਨਾ ਹੀ ਸੀ, ਤਾਂ ਸਰਕਾਰ ਪਹਿਲਾਂ ਕਰ ਸਕਦੀ ਸੀ, ਪਰ ਜਾਂਚ ਪੂਰੀ ਪਾਰਦਰਸ਼ਤਾ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਨੇਤਾ ਹੋਵੇ ਜਾਂ ਬਰਖਾਸਤ ਏਆਈਜੀ ਰਾਜਜੀਤ ਸਿੰਘ ਵਰਗਾ ਕੋਈ ਵੱਡਾ ਅਧਿਕਾਰੀ, ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਮੌਤ ਦੇ ਮੂੰਹ ਵਿੱਚ ਧੱਕ ਦਿੱਤਾ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਅੱਜ ਨਹੀਂ ਤਾਂ ਕੱਲ੍ਹ ਮਿਲੇਗੀ।ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਭਾਜਪਾ ਨੂੰ ਨਸ਼ਿਆਂ ਖ਼ਿਲਾਫ਼ ਬੋਲਣ ਦਾ ਕੋਈ ਹੱਕ ਨਹੀਂ ਹੈ, ਕਿਉਂਕਿ ਭਾਜਪਾ ਹੀ ਮੁੱਖ ਦੋਸ਼ੀ ਹੈ। ਅੱਜ ਦੇਸ਼ ਵਿੱਚ ਵੱਡੀ ਮਾਤਰਾ ਵਿੱਚ ਨਸ਼ੇ ਭਾਜਪਾ ਸ਼ਾਸਿਤ ਗੁਜਰਾਤ ਦੇ ਪੋਰਟ (ਜਿਵੇਂ ਅਡਾਨੀ ਪੋਰਟ) ਤੋਂ ਆ ਰਿਹਾ ਹੈ ਅਤੇ ਰਾਜਸਥਾਨ ਦੇ ਰਸਤੇ ਪੰਜਾਬ ਭੇਜਿਆ ਜਾ ਰਿਹਾ ਹੈ। ਅਮਿਤ ਸ਼ਾਹ ਨੂੰ ਪੰਜਾਬ ਆ ਕੇ ਰਾਜਨੀਤੀ ਕਰਨ ਤੋਂ ਪਹਿਲਾਂ ਗੁਜਰਾਤ ਤੋਂ ਟਨਾਂ ਵਿੱਚ ਆ ਰਹੇ ਨਸ਼ੇ ਬਾਰੇ ਜਵਾਬ ਦੇਣਾ ਚਾਹੀਦਾ ਹੈ।ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਦਾ ਪਾਕਿਸਤਾਨ ਨਾਲ 532 ਕਿਲੋਮੀਟਰ ਦਾ ਬਾਰਡਰ ਹੈ। ਜਿਸ ਵਿੱਚੋਂ 50 ਕਿਲੋਮੀਟਰ ਦਾ ਬਾਰਡਰ ਏਰੀਆ ਕੇਂਦਰ ਸਰਕਾਰ ਦੇ ਬੀਐਸਐਫ ਦੇ ਅੰਡਰ ਆਉਂਦਾ ਹੈ। ਬਾਰਡਰ ਪਾਰ ਤੋਂ ਆਉਣ ਵਾਲੇ ਡਰੋਨ, ਹਥਿਆਰ ਅਤੇ ਨਸ਼ੇ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਐਂਟੀ-ਡਰੋਨ ਸਿਸਟਮ ਲਗਾਉਣ ਅਤੇ ਬਾਰਡਰ ਸੀਲ ਕਰਨ ਦੀ ਮੰਗ ਕੀਤੀ ਸੀ, ਪਰ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।Read More

Previous articleਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੂਰੀ ਤਿਆਰੀ ਨਾਲ ਜੰਗ ਜਾਰੀ ਹੈ, |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular