ਪੁਨਰ ਸੁਰਜੀਤ ਅਕਾਲੀ ਦਲ (ਸੁਧਾਰ ਲਹਿਰ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾ ਕੇ ਪੰਥਕ ਚੜ੍ਹਦੀ ਕਲਾ, ਕੌਮੀ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੁਰਾਤਨ ਮਰਿਆਦਾ ਤੇ ਵੱਕਾਰ ਦੀ ਬਹਾਲੀ ਲਈ ਅਰਦਾਸ ਬੇਨਤੀ ਕੀਤੀ। ਗੁਰਪ੍ਰਤਾਪ ਸਿੰਘ ਵਡਾਲਾ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਨਤਮਸਤਕ…ਪੁਨਰ ਸੁਰਜੀਤ ਅਕਾਲੀ ਦਲ (ਸੁਧਾਰ ਲਹਿਰ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾ ਕੇ ਪੰਥਕ ਚੜ੍ਹਦੀ ਕਲਾ, ਕੌਮੀ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੁਰਾਤਨ ਮਰਿਆਦਾ ਤੇ ਵੱਕਾਰ ਦੀ ਬਹਾਲੀ ਲਈ ਅਰਦਾਸ ਬੇਨਤੀ ਕੀਤੀ।ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੀ ਮਾਣਮੱਤੀ ਅਤੇ ਇਤਿਹਾਸਕ ਸੰਸਥਾ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਹਿੱਤਾਂ ਲਈ ਮੋਹਰੀ ਹੋ ਕੇ ਸੰਘਰਸ਼ ਕੀਤਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ ਕੁੱਝ ਸਮੇਂ ਦੌਰਾਨ ਹੋਈਆਂ ਨੀਤੀਗਤ ਖ਼ਾਮੀਆਂ ਅਤੇ ਲੀਡਰਸ਼ਿਪ ਦੀਆਂ ਗ਼ਲਤੀਆਂ ਕਾਰਨ ਅਕਾਲੀ ਦਲ ਆਪਣੀ ਮੂਲ ਸੋਚ ਤੋਂ ਭਟਕ ਗਿਆ ਸੀ, ਜਿਸ ਨਾਲ ਸ਼ਰਧਾਲੂਆਂ ਅਤੇ ਪੰਜਾਬ ਦੇ ਲੋਕਾਂ ਦੇ ਮਨਾਂ ਨੂੰ ਗਹਿਰੀ ਠੇਸ ਪੁੱਜੀ ਹੈ।ਵਡਾਲਾ ਨੇ ਆਖਿਆ ਕਿ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਅਤੇ ਇਸ ਦਾ ਪੁਰਾਤਨ ਵੱਕਾਰ ਬਹਾਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਸ਼ੀਰਵਾਦ ਲੈ ਕੇ ਯਤਨ ਆਰੰਭੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲਹਿਰ ਕਿਸੇ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਨਹੀਂ, ਸਗੋਂ ਪੰਥਕ ਸਿਧਾਂਤਾਂ, ਲੋਕਤੰਤਰੀ ਮੂਲ-ਮੁੱਲਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੈ।ਉਨ੍ਹਾਂ ਸਮੁੱਚੇ ਪੰਥਦਰਦੀਆਂ, ਟਕਸਾਲੀ ਅਕਾਲੀ ਆਗੂਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਮੰਚ ‘ਤੇ ਇਕੱਠੇ ਹੋ ਕੇ ਪੰਜਾਬ ਦੀ ਸਿਆਸਤ ਵਿੱਚ ਖ਼ਾਲੀ ਹੋਈ ਪੰਥਕ ਥਾਂ ਨੂੰ ਭਰਨ ਲਈ ਅੱਗੇ ਆਉਣ। ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੁਨੇਹਾ ਸਮੁੱਚੀ ਕੌਮ ਲਈ ਸਰਵਉੱਚ ਹੈ ਅਤੇ ਉਹ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ‘ਤੇ ਫੁੱਲ ਚੜ੍ਹਾਉਂਦੇ ਹੋਏ ਕੌਮ ਦੀ ਸੇਵਾ ਲਈ ਸਮਰਪਿਤ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਕਈ ਪ੍ਰਮੁੱਖ ਅਕਾਲੀ ਆਗੂ ਅਤੇ ਸਮਰਥਕ ਹਾਜ਼ਰ ਸਨ।Read More
Previous articleਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ |Next articleਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ |


