HomeBathindaਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਉਤੇ ਨਤਮਸਤਕ ਹੋਣ ਤੋਂ ਬਾਅਦ ਹੁਣ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਦੇ ਚੌਥੇ ਪੜਾਅ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ੇ ਦਾ ਮੁੱਦਾ ਇੱਕ ਵਾਰ ਮੁੜ ਸਿਆਸੀ ਤੌਰ ‘ਤੇ ਕੇਂਦਰ ਵਿੱਚ ਆ ਗਿਆ ਹੈ।ਇਸ ਤੋਂ ਪਹਿਲਾਂ ਭਾਜਪਾ ਆਗੂ ਸੁਨੀਲ ਜਾਖੜ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕੀਤੀ। ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਉਤੇ ਨਤਮਸਤਕ ਹੋਣ ਤੋਂ ਬਾਅਦ ਹੁਣ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਦੇ ਚੌਥੇ ਪੜਾਅ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ੇ ਦਾ ਮੁੱਦਾ ਇੱਕ ਵਾਰ ਮੁੜ ਸਿਆਸੀ ਤੌਰ ‘ਤੇ ਕੇਂਦਰ ਵਿੱਚ ਆ ਗਿਆ ਹੈ।ਇਸ ਤੋਂ ਪਹਿਲਾਂ ਭਾਜਪਾ ਆਗੂ ਸੁਨੀਲ ਜਾਖੜ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕੀਤੀ।ਪੰਜਾਬ ਵਿੱਚ ਨਸ਼ੇ ਦੇ ਵਧ ਰਹੇ ਪ੍ਰਭਾਵ ਨੂੰ ਲੈ ਕੇ ਭਾਜਪਾ ਵੱਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਯਾਤਰਾ ਦੇ ਚੌਥੇ ਪੜਾਅ ਨੂੰ ਲੈ ਕੇ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾ ਦਾ ਵਿਸ਼ਾ ਹਨ।ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਦੇ ਖਿਲਾਫ਼ ਹੁਣ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦਾ ਨੁਕਸਾਨ ਹੋਰ ਵੱਡਾ ਹੋ ਸਕਦਾ ਹੈ। ਇਸੇ ਮਕਸਦ ਨਾਲ ਭਾਜਪਾ ਵੱਲੋਂ ਨਸ਼ੇ ਵਿਰੁੱਧ ਇਹ ਯਾਤਰਾ ਕੱਢੀ ਜਾ ਰਹੀ ਹੈ।ਇਸ ਮੌਕੇ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਨਸ਼ੇ ਦੀ ਸਮੱਸਿਆ ਖਤਮ ਨਹੀਂ ਹੋਈ।ਜਾਖੜ ਨੇ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਕੀਤੇ ਵਾਅਦਿਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਲੋਕਾਂ ਨੇ ਉਸ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ।ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ ਹੁਣ ਠੋਸ ਕਦਮ ਚੁੱਕਣ ਦੀ ਲੋੜ ਹੈ। ਜੇਕਰ ਲੋਕ ਭਾਜਪਾ ਨੂੰ ਮੌਕਾ ਦਿੰਦੇ ਹਨ ਤਾਂ ਭਾਜਪਾ ਨਸ਼ੇ ਦੇ ਖਾਤਮੇ ਲਈ ਆਪਣੀ ਪੂਰੀ ਤਾਕਤ ਨਾਲ ਕੰਮ ਕਰੇਗੀ।Read More

Previous articleਝੂਠ ਨਾਲ ਭਰੇ ਪਰਚੇ ਵੰਡ ਕੇ ਲੋਕਾਂ ਨੂੰ ਡਰਾਉਣ ਦੀ ਥਾਂ ਦੱਸੋ ਤੁਸੀਂ ਪੰਜਾਬ ਵਾਸਤੇ ਕੀ ਕੀਤਾ? ਸੁਖਬੀਰ ਸਿੰਘ ਬਾਦਲ ਨੇ ਆਪ ਨੂੰ ਆਖਿਆ।Next articleAmarjit Singh Chawla | ਪੰਥ ‘ਚੋਂ ਛੇਕੇ ਜਾਣ ਮਗਰੋਂ ਚਾਵਲਾ ਦੇ ਵੱਡੇ ਖੁਲਾਸੇ | Jathedar Gargaj | Langah |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular