HomePOLITICSਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਕਟਾਰੂਚੱਕ

4.71 ਲੱਖ ਕਿਸਾਨਾਂ ਦੇ ਖਾਤਿਆਂ ‘ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ 4.71 ਲੱਖ ਕਿਸਾਨਾਂ ਦੇ ਖਾਤਿਆਂ ‘ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂਚੰਡੀਗੜ੍ਹ – ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ।ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਖਰੀਦੀ ਜਾ ਰਹੀ ਹੈ। ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰਿਕ ਟਨ ਦੇ ਖਰੀਦ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਲਵੇਗਾ।ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਵਿਕੇ ਅਤੇ ਖੇਤੀ ਖੇਤਰ ਦੇ ਹਿੱਤਾਂ ਦੀ ਰਾਖੀ ਲਈ ਇਸ ਸਬੰਧ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਬੜੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ।ਇਸ ਮੌਕੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਵੀ ਮੌਜੂਦ ਸਨ।Read More

Previous articleਪੰਜਾਬ ਨੂੰ ਯਮੁਨਾ ਦੇ ਪਾਣੀਆਂ ਵਿੱਚੋਂ ਆਪਣਾ ਜਾਇਜ਼ ਹਿੱਸਾ ਮਿਲਣਾ ਚਾਹੀਦਾ ਹੈ, ਹੈੱਡਵਰਕਸ ‘ਤੇ ਸੂਬੇ ਦਾ ਕੰਟਰੋਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂ |Next articleਹਰਪਾਲ ਸਿੰਘ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular