HomeEducationਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਅਹਿਮ ਪਹਿਲਕਦਮੀਆਂ, ਸਰਕਾਰੀ ਸਕੂਲਾਂ ਦੀ ਬਦਲੀ...

ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਅਹਿਮ ਪਹਿਲਕਦਮੀਆਂ, ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਚੁੱਕੇ ਗਏ ਅਹਿਮ ਕਦਮਾਂ ਨਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਸਮੁੱਚੇ ਮਾਹੌਲ ਵਿੱਚ ਬਦਲਾਅ ਆਇਆ ਹੈ। ਬਿਹਤਰ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਵਿਦੇਸ਼ਾਂ ਵਿੱਚ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਨੇ ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਅਹਿਮ ਪਹਿਲਕਦਮੀਆਂ, ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਚੁੱਕੇ ਗਏ ਅਹਿਮ ਕਦਮਾਂ ਨਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਸਮੁੱਚੇ ਮਾਹੌਲ ਵਿੱਚ ਬਦਲਾਅ ਆਇਆ ਹੈ। ਬਿਹਤਰ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਵਿਦੇਸ਼ਾਂ ਵਿੱਚ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਨੇ ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ।ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਤਰੱਕੀ ਕਰਦਿਆਂ ਕੌਮੀ ਪੱਧਰ ’ਤੇ 27ਵੇਂ ਸਥਾਨ ਤੋਂ ਪਹਿਲੇ ਸਥਾਨ ਤੱਕ ਦਾ ਸਫ਼ਰ ਤੈਅ ਕੀਤਾ ਹੈ। ਇਹ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਇੱਕ ਸਿਹਤਮੰਦ, ਸਿੱਖਿਅਤ ਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਦੇ ਮਾਹੌਲ ਕਾਰਨ ਵਿਦਿਆਰਥੀ ਨਿੱਜੀ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਉਤਸ਼ਾਹਿਤ ਹੋ ਰਹੇ ਹਨ। ਇਸ ਸਾਲ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ, ਜਦਕਿ 125 ਤੋਂ ਵੱਧ ਵਿਦਿਆਰਥੀਆਂ ਨੇ ਜੇਈਈ ਮੇਨ ਵਿੱਚ ਸਫਲਤਾ ਹਾਸਲ ਕੀਤੀ। ਮਿਆਰੀ ਸਿੱਖਿਆ ਰਾਹੀਂ ਸੂਬਾ ‘ਰੰਗਲਾ ਪੰਜਾਬ’ ਸਿਰਜਣ ਵੱਲ ਵਧ ਰਿਹਾ ਹੈ।ਪੰਜਾਬ ਸਰਕਾਰ ਨੇ ਸਿੱਖਿਆ ਨੂੰ ਆਪਣੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਕੀਤਾ ਹੈ ਅਤੇ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਪਹਿਲਕਦਮੀਆਂ ਕੀਤੀਆਂ ਹਨ। ਸਰਕਾਰ ਬਿਹਤਰ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।Read More

Previous articleਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ |Next articleਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ , ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular