HomePOLITICSਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ:...

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਲੋਕ-ਕੇਂਦਰਿਤ ਸਕੀਮਾਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦਾ ਸਾਧਨ, ਵੋਟ ਬੈਂਕ ਦੀ ਰਾਜਨੀਤੀ ਨਹੀਂ ਸਦਨ ਵਿੱਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫਲਤਾ ਦਾ ਅਸਲ ਮਾਪਦੰਡ ਇਹ ਹੈ ਕਿ ਉਸ ਦੀਆਂ ਨੀਤੀਆਂ ਦਾ ਲਾਭ ਆਮ ਨਾਗਰਿਕਾਂ ਤੱਕ ਕਿੰਨਾ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਰਥ ਸਿਰਫ਼ ਸੜਕਾਂ, ਇਮਾਰਤਾਂ ਅਤੇ ਬੁਨਿਆਦੀ ਢਾਂਚੇ ਦਾ ਨਿਰਮਾਣ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ, ਸਮਾਜਿਕ ਸੁਰੱਖਿਆ ਅਤੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ਹਾਲੀ ਲਿਆਉਣਾ ਵੀ ਹੈ।ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਮਤੇ ਦਾ ਸਮਰਥਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਰਕਾਰੀ ਯੋਜਨਾਵਾਂ ਲੋਕਾਂ ਨੂੰ ਸਨਮਾਨ, ਸੁਰੱਖਿਆ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀਆਂ ਹਨ ਤਾਂ ਉਨ੍ਹਾਂ ਨੂੰ ‘ਫ੍ਰੀਬੀਜ਼’ ਕਹਿਣਾ ਉਚਿਤ ਨਹੀਂ ਹੈ।ਆਪਣੇ ਸੰਬੋਧਨ ਦੌਰਾਨ ਇੱਕ ਉਦਾਹਰਨ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇੱਕ ਬਾਗ਼ ਦੀ ਅਸਲ ਖੂਬਸੂਰਤੀ ਉਸ ਵੇਲੇ ਬਣੀ ਰਹਿੰਦੀ ਹੈ ਜਦੋਂ ਉਸ ਵਿੱਚ ਦਰੱਖਤ, ਫੁੱਲ, ਪੰਛੀ ਅਤੇ ਲੋਕ ਮਿਲ ਕੇ ਕੁਦਰਤੀ ਸੰਤੁਲਨ ਬਣਾਉਂਦੇ ਹਨ। ਇਸੇ ਤਰ੍ਹਾਂ ਸਮਾਜ ਵੀ ਉਦੋਂ ਹੀ ਤਰੱਕੀ ਕਰਦਾ ਹੈ ਜਦੋਂ ਹਰ ਵਰਗ ਨੂੰ ਅੱਗੇ ਵਧਣ ਦੇ ਮੌਕੇ ਮਿਲਣ ਅਤੇ ਵਿਕਾਸ ਦਾ ਲਾਭ ਹਰ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਲੋਕਾਂ ਲਈ ਮੌਕਿਆਂ ਅਤੇ ਸਹੂਲਤਾਂ ਨੂੰ ਸੀਮਤ ਕਰਨਾ ਸਮਾਵੇਸ਼ੀ ਵਿਕਾਸ ਦੇ ਉਦੇਸ਼ ਨੂੰ ਕਮਜ਼ੋਰ ਕਰਦਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ ਅਤੇ ਹਰ ਵਰਗ ਨੂੰ ਸਸ਼ਕਤ ਬਣਾਉਣ ਲਈ ਕਈ ਲੋਕ-ਹਿਤੈਸ਼ੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ 10 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਮਿਲਿਆ ਹੈ, ਜਦਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਨੇ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਅਤੇ ਸਮਾਜਿਕ ਸਨਮਾਨ ਪ੍ਰਦਾਨ ਕੀਤਾ ਹੈ।ਵਿਰੋਧੀ ਧਿਰ ਦੀ ਆਲੋਚਨਾ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ‘ਫ੍ਰੀਬੀਜ਼’ ਕਹਿਣ ਵਾਲੇ ਉਨ੍ਹਾਂ ਪਰਿਵਾਰਾਂ ਦੀਆਂ ਅਸਲ ਸਮੱਸਿਆਵਾਂ ਨੂੰ ਨਹੀਂ ਸਮਝਦੇ, ਜਿਨ੍ਹਾਂ ਲਈ ਇਹ ਯੋਜਨਾਵਾਂ ਜੀਵਨ ਵਿੱਚ ਵੱਡਾ ਸਹਾਰਾ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਕਰਨਾ ਕਿਸੇ ਵੀ ਲੋਕ-ਭਲਾਈ ਰਾਜ ਦੀ ਜ਼ਿੰਮੇਵਾਰੀ ਹੈ ਅਤੇ ਇਹੀ ਅਸਲ ਵਿਕਾਸ ਦਾ ਪੈਮਾਨਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਆਮ ਲੋਕ ਹਨ ਅਤੇ ਲੋਕਾਂ ਦੀਆਂ ਉਮੀਦਾਂ ਤੇ ਭਾਗੀਦਾਰੀ ਹੀ ਸਰਕਾਰ ਦੀ ਦਿਸ਼ਾ ਤੈਅ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਰਕਾਰਾਂ ਲੋਕ ਭਲਾਈ, ਸਮਾਜਿਕ ਨਿਆਂ ਅਤੇ ਸਰਬਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਮਿਲਦਾ ਹੈ।ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਵਿਕਾਸ ਦੇ ਲਾਭ ਹਰ ਘਰ ਤੱਕ ਪਹੁੰਚਾਉਣਾ ਅਤੇ ਹਰ ਨਾਗਰਿਕ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨਾ ਹੈ।Read More

Previous article  ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸNext articleCM Mann : ਲਹਿੰਦੇ ਪੰਜਾਬ ਤੋਂ CM ਮਾਨ ਨੂੰ ਸੱਦਾ, ਪੰਜਾਬੀ ਕਾਨਫਰੰਸ ‘ਚ ਸ਼ਾਮਲ ਹੋਣ ਦੀ ਅਪੀਲ | Ramesh Singh Arora |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular