HomePOLITICSਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ, 17...

ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ, 17 ਨਵੰਬਰ ਨੂੰ ਮੁੜ ਹੋਵੇਗੀ ਪੇਸ਼ੀ

ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਮਾਨਸਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ। ਦੋਵਾਂ ਦੀ ਅਗਲੀ ਪੇਸ਼ੀ 17 ਨਵੰਬਰ ਨੂੰ ਹੋਵੇਗੀ।ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ, 17 ਨਵੰਬਰ ਨੂੰ ਮੁੜ ਹੋਵੇਗੀ ਪੇਸ਼ੀਮਾਨਸਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।ਲੱਖਾ ਸਿਧਾਣਾ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਨੂੰ ਹੁਣ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਮੁਤਾਬਕ ਦੋਵਾਂ ਨੂੰ ਮੁੜ 17 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਵਕੀਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਪਹਿਲਾਂ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਸ ਤੋਂ ਬਾਅਦ ਬੀਤੇ ਕੱਲ੍ਹ ਪੁਲਿਸ ਨੂੰ ਸਿਰਫ਼ ਇੱਕ ਦਿਨ ਦਾ ਹੋਰ ਰਿਮਾਂਡ ਮਿਲਿਆ ਸੀ।ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਵੱਲੋਂ ਹੋਰ ਰਿਮਾਂਡ ਨਾ ਮਿਲਣ ਕਾਰਨ ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ।Read More

Previous articleSangrur Congress Rally | ਸੰਗਰੂਰ ਦੇ ਪਿੰਡ ਫੱਗੂਵਾਲਾ ਰਾਹੁਲ ਗਾਂਧੀ ਦੀ ਵੱਡੀ ਰੈਲੀ |Next articleਪੰਜਾਬ ਚੋਣ ਕਮਿਸ਼ਨਰ ਨੇ ਕੀਤੀ ਜਨਰਲ ਅਬਜ਼ਰਵਰ ਦੀਆਂ ਨਿਯੁਕਤੀਆਂ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular