HomePOLITICSਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਅਤੇ ਮੁੜ 'ਰੰਗਲਾ ਪੰਜਾਬ'...

ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਅਤੇ ਮੁੜ ‘ਰੰਗਲਾ ਪੰਜਾਬ’ ਸਿਰਜਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਮੁਤਾਬਕ ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦਾ ਪੰਜਾਬ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਸਿਰਜਣ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।ਪਿਛਲੇ 4 ਸਾਲਾਂ ‘ਚ ਪੰਜਾਬ ਨੂੰ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਮਿਲਿਆ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ… ਨਿਵੇਸ਼ਕਾਂ ਦੇ ਇਸੇ ਭਰੋਸੇ ਨੂੰ ਕਾਇਮ ਰੱਖਣ ਲਈ ਅੱਜ ਦੋ ਵੱਡੇ ਪੋਰਟਲ ਲਾਂਚ ਕੀਤੇ ਨੇ…ਸੂਬੇ ਦੇ ਨੌਜਵਾਨਾਂ ਨੂੰ ਘਰ ਦੇ ਨੇੜੇ ਰੁਜ਼ਗਾਰ ਅਤੇ ਇੰਡਸਟਰੀ ਨੂੰ ਹੁਨਰਮੰਦ ਕਾਮੇ ਮੁਹੱਈਆ ਕਰਵਾਉਣ ਲਈ ‘ਹੁਨਰ ਪੰਜਾਬ’ (HUNAR Punjab) ਪੋਰਟਲ ਸ਼ੁਰੂ ਕੀਤਾ ਗਿਆ ਹੈ… ਇਸਦੇ ਨਾਲ ਹੀ ਨਿਵੇਸ਼ਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਪਾਰਦਰਸ਼ੀ ਜਾਣਕਾਰੀ ਦੇਣ ਲਈ ‘ਫਾਸਟ-ਟਰੈਕ ਪੰਜਾਬ’ ਦਾ ‘ਵਿੱਤੀ ਪ੍ਰੋਤਸਾਹਨ ਮੋਡੀਊਲ’ (ਪਾਸਬੁੱਕ) ਲਾਂਚ ਕੀਤਾ ਹੈ… ਸਾਡਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੀ ਸੂਬੇ ‘ਚ ਰੁਜ਼ਗਾਰ ਦੇ ਕੇ ਪੰਜਾਬ ਨੂੰ ਮੁੜ ਰੰਗਲਾ ਬਣਾਉਣਾ ਹੈ…ਇਨਕਲਾਬ ਜ਼ਿੰਦਾਬਾਦ!— Bhagwant Mann (@BhagwantMann) October 8, 2026‘ਹੁਨਰ ਪੰਜਾਬ’ ਪੋਰਟਲ ਨਾਲ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਹੁਨਰ ਪੰਜਾਬ’ ਪੋਰਟਲ ਉਦਯੋਗਾਂ ਅਤੇ ਹੁਨਰਮੰਦ ਨੌਜਵਾਨਾਂ ਵਿਚਕਾਰ ਪੈਦਾ ਹੋਏ ਪਾੜੇ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਪਲੇਟਫਾਰਮ ਰਾਹੀਂ ਕੰਪਨੀਆਂ ਸਿੱਧੇ ਤੌਰ ’ਤੇ ਹੁਨਰਮੰਦ ਨੌਜਵਾਨਾਂ ਨਾਲ ਜੁੜ ਕੇ ਉਨ੍ਹਾਂ ਦੀ ਭਰਤੀ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਪਹਿਲਾਂ ਹੀ ਲਗਭਗ 1,750 ਸੰਸਥਾਵਾਂ ਰਜਿਸਟਰਡ ਹੋ ਚੁੱਕੀਆਂ ਹਨ। ਉਦਯੋਗਿਕ ਖੇਤਰ ਵਿੱਚ ਰੋਜ਼ਗਾਰ ਦੇ ਮੌਕਿਆਂ ਲਈ ਸਥਾਨਕ ਹੁਨਰਮੰਦ ਨੌਜਵਾਨਾਂ ਨੂੰ ਤਰਜੀਹ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ‘ਹੁਨਰ ਪੰਜਾਬ’ ਪੋਰਟਲ ਰਾਹੀਂ ਨੌਜਵਾਨਾਂ ਨੂੰ ਨੌਕਰੀਆਂ, ਇੰਟਰਨਸ਼ਿਪ, ਉਦਯੋਗਿਕ ਸਿਖਲਾਈ ਅਤੇ ਪਲੇਸਮੈਂਟ ਨਾਲ ਜੋੜਿਆ ਜਾਵੇਗਾ। ਇਸ ਦੇ ਨਾਲ ਹੀ ਉਦਯੋਗਾਂ ਅਤੇ ਵਿਦਿਅਕ ਸੰਸਥਾਵਾਂ ਵਿਚਕਾਰ ਸਹਿਯੋਗ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।ਉਦਯੋਗਾਂ ਅਤੇ ਸੰਸਥਾਵਾਂ ਵਿਚਕਾਰ ਹੋਵੇਗਾ ਸਿੱਧਾ ਸਹਿਯੋਗਮੁੱਖ ਮੰਤਰੀ ਨੇ ਕਿਹਾ ਕਿ ‘ਹੁਨਰ ਪੰਜਾਬ’ ਪੋਰਟਲ ਰਾਹੀਂ ਉਦਯੋਗ-ਸੰਸਥਾ ਭਾਈਵਾਲੀ ਨੂੰ ਰਸਮੀ ਰੂਪ ਦਿੱਤਾ ਜਾਵੇਗਾ। ਇਸ ਤਹਿਤ ਗੈਸਟ ਲੈਕਚਰ, ਫੈਕਲਟੀ ਡਿਵੈਲਪਮੈਂਟ, ਆਨ-ਦ-ਜਾਬ ਟ੍ਰੇਨਿੰਗ, ਪਲੇਸਮੈਂਟ, ਪਾਠਕ੍ਰਮ ਸਬੰਧੀ ਸੁਝਾਅ, ਬੁਨਿਆਦੀ ਢਾਂਚਾ ਅਤੇ ਤਕਨਾਲੋਜੀ ਸਹਾਇਤਾ ਵਰਗੇ ਕੰਮ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਉਦਯੋਗਿਕ ਸਿਖਲਾਈ ਅਤੇ ਇੰਟਰਨਸ਼ਿਪ ਦੇ ਮੌਕੇ ਵੀ ਇੱਕੋ ਪਲੇਟਫਾਰਮ ਰਾਹੀਂ ਉਪਲਬਧ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ।‘ਫਾਸਟਟ੍ਰੈਕ ਪੰਜਾਬ’ ਰਾਹੀਂ 45 ਦਿਨਾਂ ਵਿੱਚ ਮਨਜ਼ੂਰੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਫਾਸਟਟ੍ਰੈਕ ਪੰਜਾਬ’ ਪੋਰਟਲ ਨਿਵੇਸ਼ਕਾਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਹੋਰ ਆਸਾਨ ਅਤੇ ਪਾਰਦਰਸ਼ੀ ਬਣਾਏਗਾ। ਸਿੰਗਲ-ਵਿੰਡੋ ਸਿਸਟਮ ਰਾਹੀਂ ਅਰਜ਼ੀ ਦੇਣ ਵਾਲੇ ਨਿਵੇਸ਼ਕਾਂ ਨੂੰ 45 ਦਿਨਾਂ ਦੇ ਅੰਦਰ ਲੋੜੀਂਦੀਆਂ ਮਨਜ਼ੂਰੀਆਂ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਪੋਰਟਲ ’ਤੇ ਨਿਵੇਸ਼ਕਾਂ ਨੂੰ ਸਰਕਾਰ ਵੱਲੋਂ ਉਪਲਬਧ ਵਿੱਤੀ ਰਿਆਇਤਾਂ ਅਤੇ ਸਹੂਲਤਾਂ ਬਾਰੇ ਪਾਰਦਰਸ਼ੀ ਜਾਣਕਾਰੀ ਮਿਲੇਗੀ। ਨਿਵੇਸ਼ਕ ਵੱਖ-ਵੱਖ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਪੋਰਟਲ ਰਾਹੀਂ ਆਪਣੀਆਂ ਵਿੱਤੀ ਰਿਆਇਤਾਂ ਨੂੰ ਟ੍ਰੈਕ ਕਰ ਸਕਣਗੇ। ਇਸ ਲਈ Financial Incentives Module (Passbook) ਵੀ ਲਾਂਚ ਕੀਤਾ ਗਿਆ ਹੈ, ਜਿਸ ਦਾ ਮਕਸਦ ਨਿਵੇਸ਼ਕਾਂ ਨੂੰ ਮਿਲਣ ਵਾਲੀਆਂ ਵਿੱਤੀ ਸਹੂਲਤਾਂ ਦੀ ਜਾਣਕਾਰੀ ਅਤੇ ਉਨ੍ਹਾਂ ਦੀ ਪ੍ਰਗਤੀ ਨੂੰ ਡਿਜੀਟਲ ਤਰੀਕੇ ਨਾਲ ਟ੍ਰੈਕ ਕਰਨਾ ਹੈ।ਈ-ਆਫਿਸ ਅਤੇ ਆਨਲਾਈਨ ਪ੍ਰਣਾਲੀ ਨਾਲ ਪਾਰਦਰਸ਼ਤਾ ’ਤੇ ਜ਼ੋਰ CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਵਧਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ ਈ-ਆਫਿਸ ਅਤੇ ਆਨਲਾਈਨ ਪ੍ਰਣਾਲੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਡਿਜੀਟਲ ਪ੍ਰਣਾਲੀਆਂ ਨਾਲ ਬੇਲੋੜੀ ਦੇਰੀ ਘਟੇਗੀ ਅਤੇ ਸਰਕਾਰੀ ਪ੍ਰਕਿਰਿਆਵਾਂ ਵਿੱਚ ਜਵਾਬਦੇਹੀ ਵਧੇਗੀ। ‘ਫਾਸਟਟ੍ਰੈਕ ਪੰਜਾਬ’ ਵਿੱਚ ਅਰਜ਼ੀਆਂ ਦੇ ਨਿਪਟਾਰੇ ਲਈ ਨਿਸ਼ਚਿਤ ਸਮਾਂ-ਸੀਮਾ ਅਤੇ ਜਵਾਬਦੇਹੀ ਤੈਅ ਕੀਤੀ ਗਈ ਹੈ। ਪੋਰਟਲ ’ਤੇ ਉਦਯੋਗਾਂ, ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਲਈ ਵੱਖ-ਵੱਖ ਡੈਸ਼ਬੋਰਡ ਵੀ ਤਿਆਰ ਕੀਤੇ ਗਏ ਹਨ। ਇਸ ਦੇ ਨਾਲ ਹੈਲਪ-ਡੈਸਕ, ਸਵਾਲਾਂ ਅਤੇ ਸ਼ਿਕਾਇਤਾਂ ਦੇ ਨਿਵਾਰਨ ਦੀ ਸਹੂਲਤ ਵੀ ਦਿੱਤੀ ਜਾਵੇਗੀ।‘ਪੰਜਾਬ ਦਾ ਹੁਨਰ ਪੰਜਾਬ ਵਿੱਚ ਹੀ ਕੰਮ ਆਵੇ’ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਨੂੰ ਰੋਜ਼ਗਾਰ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ, “ਸਾਡਾ ਇੱਕੋ-ਇੱਕ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਅੰਦਰ ਹੀ ਰੋਜ਼ਗਾਰ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਉਣਾ ਹੈ।” ਉਨ੍ਹਾਂ ਅਨੁਸਾਰ ‘ਹੁਨਰ ਪੰਜਾਬ’ ਅਤੇ ‘ਫਾਸਟਟ੍ਰੈਕ ਪੰਜਾਬ’ ਪੋਰਟਲ ਪੰਜਾਬ ਦੇ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਿਵੇਸ਼, ਰੋਜ਼ਗਾਰ ਅਤੇ ਆਰਥਿਕ ਵਿਕਾਸ ਨੂੰ ਨਵੀਂ ਗਤੀ ਦੇਣ ਵਿੱਚ ਮਦਦ ਕਰਨਗੇ।ਪਿਛਲੀਆਂ ਸਰਕਾਰਾਂ ’ਤੇ CM ਮਾਨ ਦਾ ਨਿਸ਼ਾਨਾਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਨਿਵੇਸ਼ ਸੰਮੇਲਨਾਂ ਦੌਰਾਨ ਸਿਰਫ਼ ਐਮਓਯੂ (MoU) ’ਤੇ ਦਸਤਖ਼ਤ ਕੀਤੇ ਜਾਂਦੇ ਸਨ, ਪਰ ਅਸਲ ਵਿੱਚ ਕੰਪਨੀਆਂ ਵੱਲੋਂ ਨਿਵੇਸ਼ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਬਣਾਈਆਂ ਗਈਆਂ ਨਿਵੇਸ਼-ਪੱਖੀ ਨੀਤੀਆਂ ਅਤੇ ਬਿਹਤਰ ਮਾਹੌਲ ਕਾਰਨ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ।ਅਮਨ ਅਰੋੜਾ ਨੇ ਵੀ ਦੱਸੇ ਪੋਰਟਲ ਦੇ ਫਾਇਦੇਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੋਵੇਂ ਪੋਰਟਲ ਵਿਭਾਗ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਉਦਯੋਗ ਅਤੇ ਨਿਵੇਸ਼ ਪੰਜਾਬ ਦੇ ਕੰਮਕਾਜ ਦਾ ਡਿਜੀਟਾਈਜ਼ੇਸ਼ਨ ਕੀਤਾ ਜਾ ਰਿਹਾ ਹੈ, ਤਾਂ ਜੋ ਨਿਵੇਸ਼ ਪ੍ਰਾਜੈਕਟਾਂ ਦੀ ਮਨਜ਼ੂਰੀ ਅਤੇ ਹੋਰ ਪ੍ਰਕਿਰਿਆਵਾਂ ਵਿੱਚ ਬੇਲੋੜੀਆਂ ਰੁਕਾਵਟਾਂ ਨਾ ਆਉਣ।ਅਮਨ ਅਰੋੜਾ ਨੇ ਕਿਹਾ ਕਿ ਉਦਯੋਗ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਪੋਰਟਲ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਤੱਕ ਆਸਾਨ ਪਹੁੰਚ ਦੇਣ ਦੇ ਨਾਲ ਪੰਜਾਬ ਦੇ ਨੌਜਵਾਨਾਂ ਲਈ ਸੂਬੇ ਅੰਦਰ ਹੀ ਰੋਜ਼ਗਾਰ ਦੇ ਮੌਕੇ ਵਧਾਉਣਗੇ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

Previous articlepatiala class 10 student death case after iphone theft allegation |Next articleਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ:CM ਮਾਨ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular