1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ ਮੌਕੇ 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਹਿਰ ਦਾ ਦੌਰਾ ਕਰਨਗੇ। ਉਹ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸ਼ਾਨਦਾਰ ਪਰੇਡ ਦੀ ਸਲਾਮੀ ਲੈਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।ਜਾਣਕਾਰੀ ਅਨੁਸਾਰ, ਅਮਿਤ ਸ਼ਾਹ ਸਵੇਰੇ 7 ਵਜੇ ਚੰਡੀਗੜ੍ਹ ਪਹੁੰਚਣਗੇ ਅਤੇ ਸਵੇਰੇ 11:45 ਵਜੇ ਵਾਪਸ ਰਵਾਨਾ ਹੋ ਜਾਣਗੇ। ਇਸ ਤਰ੍ਹਾਂ ਉਹ ਸ਼ਹਿਰ ਵਿੱਚ ਲਗਭਗ ਪੰਜ ਘੰਟੇ ਰਹਿਣਗੇ।1 ਨਵੰਬਰ 1966 ਨੂੰ ਚੰਡੀਗੜ੍ਹ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਦੇ ਨਾਲ ਚੰਡੀਗੜ੍ਹ ਪੁਲਿਸ ਦਾ ਪੁਨਰਗਠਨ ਹੋਇਆ ਸੀ। ਇਸ ਲਿਹਾਜ਼ ਨਾਲ ਸਾਲ 2026 ਦਾ ਰੇਜ਼ਿੰਗ ਡੇਅ (ਸਥਾਪਨਾ ਦਿਵਸ) ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਹੀ ਕਾਰਨ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਮੁੱਖ ਮਹਿਮਾਨ ਵਜੋਂ ਪਹੁੰਚਣਗੇ। ਉਹ ਸ਼ਾਨਦਾਰ ਪਰੇਡ ਦੀ ਸਲਾਮੀ ਲੈਣਗੇ।ਫੁੱਲਾਂ-ਮੰਚ ਦੀ ਸਜਾਵਟ ‘ਤੇ ਖਰਚ ਹੋਣਗੇ 14.60 ਲੱਖਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਤਿਰੰਗਾ ਪਾਰਕ ਵਿੱਚ ਆਯੋਜਿਤ ਹੋਣ ਵਾਲੇ ਵੀਵੀਆਈਪੀ ਪ੍ਰੋਗਰਾਮ ਲਈ ਫੁੱਲਾਂ ਅਤੇ ਮੰਚ ਦੀ ਸਜਾਵਟ ‘ਤੇ ਲਗਭਗ 14.60 ਲੱਖ ਰੁਪਏ ਖਰਚ ਹੋਣ ਦਾ ਅਨੁਮਾਨ ਹੈ।ਤਿਰੰਗਾ ਪਾਰਕ ਵਿੱਚ ਸਾਫ਼-ਸਫ਼ਾਈ, ਬਿਜਲੀ, ਬੈਠਣ ਦੀ ਵਿਵਸਥਾ, ਮੰਚ ਨਿਰਮਾਣ ਅਤੇ ਆਉਣ ਵਾਲੇ ਲੋਕਾਂ ਦੇ ਆਉਣ-ਜਾਣ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ ‘ਤੇ ਜ਼ਿੰਮੇਵਾਰੀਆਂ ਸੌਂਪੇ ਜਾਣ ਦੀ ਤਿਆਰੀ ਹੈ।ਅਧਿਕਾਰੀਆਂ ਵਿਚਕਾਰ ਤਾਲਮੇਲ ਕੀਤਾ ਜਾ ਰਿਹਾ ਹੈਗ੍ਰਹਿ ਮੰਤਰੀ ਦੇ ਦੌਰੇ ਨੂੰ ਦੇਖਦਿਆਂ ਸੁਰੱਖਿਆ ਏਜੰਸੀਆਂ ਵੀ ਸਰਗਰਮ ਹੋ ਗਈਆਂ ਹਨ। ਸਬੰਧਤ ਅਧਿਕਾਰੀਆਂ ਵਿਚਕਾਰ ਸੁਰੱਖਿਆ ਪ੍ਰਬੰਧਾਂ, ਆਵਾਜਾਈ ਅਤੇ ਪਾਰਕਿੰਗ ਨੂੰ ਸੁਚਾਰੂ ਬਣਾਉਣ ਲਈ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਸਮਾਗਮ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਸੰਭਾਵਿਤ ਭੀੜ ਅਤੇ ਵੀਵੀਆਈਪੀ ਮੂਵਮੈਂਟ ਨੂੰ ਧਿਆਨ ਵਿੱਚ ਰੱਖਦਿਆਂ ਰੂਟਾਂ ਦਾ ਨਿਰੀਖਣ ਕੀਤਾ ਜਾਵੇਗਾ।Read More
Previous articleਜਥੇਦਾਰ ਨੇ ਨਾਰਵੇ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਨਾਲ ਕੀਤੀ ਮੁਲਾਕਾਤ |


