ਕਾਂਗਰਸ ਹਾਈਕਮਾਨ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਰਾਜਾ ਵੜਿੰਗ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਗਿਆ ਸੀ। ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਬਾਅਦ ਪਰਗਟ ਸਿੰਘ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਪਾ ਕੇ ਲਿਖਿਆ, “ਮੈਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ।”ਕਾਂਗਰਸ ਹਾਈਕਮਾਨ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਰਾਜਾ ਵੜਿੰਗ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਗਿਆ ਸੀ।ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਬਾਅਦ ਪਰਗਟ ਸਿੰਘ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਪਾ ਕੇ ਲਿਖਿਆ, “ਮੈਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ।””ਮੈਂ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਆਪਣੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰਾਂਗਾ।” ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨਣ ਤੋਂ ਬਾਅਦ ਪਰਗਟ ਸਿੰਘ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ ਕਿਹਾ ਕਿ ਪਾਰਟੀ ਵਿੱਚ ਕੋਈ ਧੜੇਬੰਦੀ ਨਹੀਂ ਹੈ। ਉਨ੍ਹਾਂ ਕਿਹਾ, “ਪਾਰਟੀ ਵਿੱਚ ਕਿਤੇ ਵੀ ਧੜੇਬੰਦੀ ਨਹੀਂ ਹੈ। ਮੈਂ ਤਾਂ ਟੀਮ ਦਾ ਖਿਡਾਰੀ ਹਾਂ ਤੇ ਮੇਰੀ ਟੀਮ ਦੇ ਸਾਰੇ ਸੀਨੀਅਰ ਮੇਰੇ ਲਈ ਸਤਿਕਾਰਯੋਗ ਹਨ। ਰਾਜਾ ਵੜਿੰਗ ਸਾਡੇ ਪ੍ਰਧਾਨ ਰਹੇ ਹਨ ਤੇ ਉਨ੍ਹਾਂ ਨੇ ਚੰਗਾ ਕੰਮ ਕੀਤਾ ਹੈ ਤੇ ਰਾਜਾ ਜੀ ਸਾਡੀ ਟੀਮ ਦੇ ਪਲੇਅਰ ਹਨ।ਮਸਲਾ ਪੰਜਾਬ ਹੈ, ਮਸਲਾ ਸਾਡੇ ਆਪਸੀ ਵਖਰੇਵੇਂ ਨਹੀਂ ਹਨ। ਮੈਂ ਖਿਡਾਰੀ ਹਾਂ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗਾ।” ਕੈਪਟਨ ਅਮਰਿੰਦਰ ਸਿੰਘ ਦੇ ਸਵਾਲ ਉਪਰ ਪਰਗਟ ਸਿੰਘ ਨੇ ਕਿਹਾ ਕਿ ਜੋ-ਜੋ ਵੀ ਪੰਜਾਬ ਲਈ ਯੋਗਦਾਨ ਪਾਉਣਾ ਚਾਹੁੰਦਾ, ਉਨ੍ਹਾਂ ਸਾਰਿਆਂ ਦਾ ਸਵਾਗਤ ਹੈ।Read More
Previous articleਸੁਖਬੀਰ ਸਿੰਘ ਮਾਈਸਰਖਾਣਾ ਉਤੇ ਵੱਡਾ ਐਕਸ਼ਨ, ਪਾਰਟੀ ਵਿਚੋਂ ਬਾਹਰ ਕੱਢਿਆ | ਪੰਜਾਬ ਖ਼ਬਰਾਂNext articleBSF ਦਾ ਪੰਜਾਬ ਸਰਹੱਦ ‘ਤੇ ਵੱਡਾ ਐਕਸ਼ਨ, ਬੌਖਲਾਏ ਪਾਕਿਸਤਾਨ ਨੇ ਭਾਰਤੀ ਡਿਪਲੋਮੈਟ ਨੂੰ ਕੀਤਾ ਤਲਬ |


