ਇਸ ਪਹਿਲਕਦਮੀ ਦੀ ਕਾਮਯਾਬੀ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ ਸੂਬੇ ਭਰ ਵਿੱਚ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਈ। ਲਗਾਤਾਰ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਜ਼ਰੀਏ ਕਰ ਵਿਭਾਗ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਫੜਿਆ, ਜਿਸ ਦੇ ਸਿੱਟੇ ਵਜੋਂ 9.40 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਸਰਕਾਰੀ ਖ਼ਜ਼ਾਨੇ ਵਿੱਚ 7.31 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਨੂੰ ਰਜਿਸਟਰ ਕਰਕੇ ਟੈਕਸ ਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ ਗਿਆ।”ਉਨ੍ਹਾਂ ਨੇ “ਮੇਰਾ ਬਿੱਲ ਸਕੀਮ” ਲੱਕੀ ਡਰਾਅ ਤਹਿਤ ਖਪਤਕਾਰਾਂ ਨੂੰ ਦਿੱਤੇ ਜਾਣ ਵਾਲੇ ਇਨਾਮਾਂ ਦੇ ਅੰਕੜੇ ਸਾਂਝੇ ਕਰਦਿਆਂ ਆਮ ਲੋਕਾਂ ਦੀ ਉਤਸ਼ਾਹੀ ਹਿੱਸੇਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਵਿੱਤੀ ਵਰ੍ਹੇ 2025–26 ਅਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚੋਂ ਤਸਦੀਕ ਉਪਰੰਤ ਕੁੱਲ 3,548 ਜੇਤੂ ਸਾਹਮਣੇ ਆਏ, ਜਿਨ੍ਹਾਂ ਨੂੰ ਕੁੱਲ 2,30,38,070 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਇਕੱਲੇ ਵਿੱਤੀ ਵਰ੍ਹੇ 2025–26 ਵਿੱਚ 3,080 ਪ੍ਰਮਾਣਿਤ ਜੇਤੂਆਂ ਨੂੰ 1,98,15,980 ਰੁਪਏ ਦਿੱਤੇ ਗਏ, ਜਦਕਿ ਵਿੱਤੀ ਵਰ੍ਹੇ 2026–27 ਦੌਰਾਨ ਜਾਰੀ ਡਰਾਵਾਂ ਤਹਿਤ ਖ਼ੁਸ਼ਕਿਸਮਤ ਭਾਗੀਦਾਰਾਂ ਨੂੰ ਵਾਧੂ 32,22,090 ਰੁਪਏ ਵੰਡੇ ਜਾ ਚੁੱਕੇ ਹਨ।”ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਪ੍ਰਣਾਲੀ ਵਿੱਚ ਖਪਤਕਾਰਾਂ ਦੀ ਸ਼ਮੂਲੀਅਤ ਵਧਾਉਣ ਲਈ ਇੱਕ ਕਾਰਗਰ ਸਾਧਨ ਸਾਬਤ ਹੋਈ ਹੈ। ਉਨ੍ਹਾਂ ਕਿਹਾ, “ਟੈਕਸ ਚੋਰੀ ਰੋਕਣ, ਅਹਿਮ ਮਾਲੀਆ ਇਕੱਠਾ ਕਰਨ, ਸੁਚੇਤ ਨਾਗਰਿਕਾਂ ਨੂੰ ਇਨਾਮ ਦੇਣ ਅਤੇ ਟੈਕਸ ਦਾ ਘੇਰਾ ਵਧਾਉਣ ਵਿੱਚ ਮਿਲੀ ਠੋਸ ਸਫ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸਕੀਮ ਦੀ ਮਿਆਦ ਇੱਕ ਸਾਲ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ।”1 ਮਾਰਚ 2026 ਤੋਂ 31 ਅਗਸਤ 2026 ਤੱਕ ਦੇ ਛੇ ਮਹੀਨਿਆਂ ਦੌਰਾਨ ਇਸ ਸਕੀਮ ਤਹਿਤ ਹੋਈਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 33,06,280 ਰੁਪਏ ਦਾ ਜੁਰਮਾਨਾ ਸ਼ਾਮਲ ਹੈ। ਮੈਂ ਕਰ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਸਬੰਧਤ ਫੀਲਡ ਅਧਿਕਾਰੀਆਂ ਨੂੰ ਅਗਲੇ ਮਹੀਨੇ ਦੇ ਅੰਦਰ-ਅੰਦਰ ਬਕਾਇਆ 33.06 ਲੱਖ ਰੁਪਏ ਦੀ ਵਸੂਲੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਾਲ ਹੀ ਇਸ ਮਾਮਲੇ ਦੀ ਕਾਰਵਾਈ ਰਿਪੋਰਟ ਰਿਕਾਰਡ ਵਿੱਚ ਦਰਜ ਕਰਨ ਲਈ ਕਿਹਾ ਹੈ।”ਭਗਵੰਤ ਮਾਨ ਸਰਕਾਰ ਦੀ ਸਾਫ਼, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਖ਼ਰੀਦਦਾਰੀ ‘ਤੇ ਅਸਲ ਬਿੱਲ ਮੰਗਣ, ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਲੱਕੀ ਡਰਾਅ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਅਤੇ ਇੱਕ ਆਰਥਿਕ ਤੌਰ ‘ਤੇ ਮਜ਼ਬੂਤ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।
Previous articlePunjab CBI Raid: CM ਮਾਨ ਦੇ ਕੈਂਪ ਆਫਿਸ ਤੋਂ ਲੈ ਕੇ ਸੰਗਰੂਰ ਤੱਕ ਛਾਪੇ, ਪੰਜਾਬ ਦੀ ਸਿਆਸਤ ’ਚ ਮਚੀ ਹਲਚਲ |


