ਬੇਅੰਤ ਸਿੰਘ ਹੱਤਿਆ ਮਾਮਲੇ ’ਚ ਮੌਤ ਦੀ ਸਜ਼ਾ ਪਾਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ 28 ਅਕਤੂਬਰ 2026 ਨੂੰ ਸੁਣਵਾਈ ਕਰੇਗੀ।ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ‘ਤੇ 28 ਅਕਤੂਬਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ 28 ਅਕਤੂਬਰ 2026 ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਮਾਮਲੇ ਨੂੰ ਉਸ ਦਿਨ ਬੋਰਡ ਵਿੱਚ ਸਭ ਤੋਂ ਉੱਪਰ ਰੱਖਿਆ ਜਾਵੇ।ਬੁੱਧਵਾਰ ਨੂੰ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਬੈਂਚ ਅੱਗੇ ਇਸ ਮਾਮਲੇ ਦੀ ਸੁਣਵਾਈ ਹੋਈ। ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਕਾਰਨਾਂ ਕਰਕੇ ਟਲਦੀ ਆ ਰਹੀ ਹੈ।ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗਰਾਜੋਆਣਾ ਵੱਲੋਂ ਦਾਇਰ ਪਟੀਸ਼ਨ ਵਿੱਚ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਦੇ 23 ਸਤੰਬਰ 2026 ਦੇ ਰਿਕਾਰਡ ਮੁਤਾਬਕ, ਰਾਜੋਆਣਾ ਦੇ ਵਕੀਲ ਨੇ ਵੀ ਆਪਣੀ ਦਲੀਲ ਨੂੰ ਇਸੇ ਰਾਹਤ ਤੱਕ ਸੀਮਤ ਰੱਖਣ ਦੀ ਗੱਲ ਕਹੀ ਸੀ।ਇਹ ਮਾਮਲਾ 31 ਅਗਸਤ 1995 ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਨਾਲ ਸਬੰਧਤ ਹੈ। ਟਰਾਇਲ ਕੋਰਟ ਨੇ 2007 ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2010 ਵਿੱਚ ਬਰਕਰਾਰ ਰੱਖਿਆ ਸੀ।2012 ਤੋਂ ਦਇਆ ਪਟੀਸ਼ਨ ਦਾ ਮਾਮਲਾਰਾਜੋਆਣਾ ਦੀ ਦਇਆ ਪਟੀਸ਼ਨ ਨਾਲ ਜੁੜਿਆ ਮਾਮਲਾ ਵੀ ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਚੱਲ ਰਿਹਾ ਹੈ। ਰਿਕਾਰਡ ਮੁਤਾਬਕ ਮਾਰਚ 2012 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਦੀ ਤਰਫੋਂ ਦਇਆ ਪਟੀਸ਼ਨ ਦਾਇਰ ਕੀਤੀ ਗਈ ਸੀ।ਮਈ 2023 ਵਿੱਚ ਸੁਪਰੀਮ ਕੋਰਟ ਨੇ ਉਸ ਸਮੇਂ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਅਤੇ ਕਿਹਾ ਸੀ ਕਿ ਦਇਆ ਪਟੀਸ਼ਨ ’ਤੇ ਫੈਸਲਾ ਕਰਨ ਦਾ ਮਾਮਲਾ ਸਮਰੱਥ ਕਾਰਜਪਾਲਿਕਾ ਦੇ ਅਧਿਕਾਰ ਖੇਤਰ ਵਿੱਚ ਹੈ। ਹੁਣ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ 28 ਅਕਤੂਬਰ 2026 ਨੂੰ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ।Read More
Previous articleElection Date: ਇਥੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਦੋਂ ਤੋਂ ਭਖ ਰਿਹੈ ਚੋਣ ਅਖਾੜਾ |Next articlechawla case may see sit formation soon amid demands from sikh organisations |


