ਅੰਮ੍ਰਿਤਸਰ ਪਹੁੰਚਣ ‘ਤੇ ਕੀ ਬੋਲੇ ਪਰਗਟ ਸਿੰਘ? ਕਾਂਗਰਸ ਦੇ ਦੋ ਵੱਡੇ ਆਗੂਆਂ ਦਾ ਜ਼ੋਰਦਾਰ ਸਵਾਗਤ ਹੋਇਆ। ਧਾਰਮਿਕ ਦਰਸ਼ਨਾਂ ਤੋਂ ਬਾਅਦ ਪੰਜਾਬ ਦੌਰੇ ਦਾ ਅਗਲਾ ਪੜਾਅ ਕੀ ਹੋਵੇਗਾ? ਕਾਂਗਰਸ ਦੇ ਪੰਜਾਬ ਪ੍ਰਧਾਨ ਪਰਗਟ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ ਹਨ।ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਕਾਂਗਰਸ ਆਗੂਆਂ ਅਤੇ ਵਰਕਰਾਂ ਵੱਲੋਂ ਦੋਵਾਂ ਆਗੂਆਂ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਗਿਆ।ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਪਰਗਟ ਸਿੰਘ ਅਤੇ ਸਚਿਨ ਪਾਇਲਟ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।ਇਸ ਦੌਰੇ ਦੌਰਾਨ ਦੋਵੇਂ ਆਗੂ ਦੁਰਗਿਆਣਾ ਮੰਦਰ ਅਤੇ ਵਾਲਮੀਕਿ ਤੀਰਥ ਦੇ ਵੀ ਦਰਸ਼ਨ ਕਰਨਗੇ।ਇਸ ਤੋਂ ਬਾਅਦ ਦੋਵਾਂ ਦੇ ਜਲੰਧਰ ਸਥਿਤ ਡੇਰਾ ਬੱਲਾਂ ਵਿਖੇ ਵੀ ਮੱਥਾ ਟੇਕਣ ਦਾ ਪ੍ਰੋਗਰਾਮ ਹੈ।ਪੰਜਾਬ ਪਹੁੰਚਣ ‘ਤੇ ਪਰਗਟ ਨੇ ਸਭ ਤੋਂ ਪਹਿਲਾਂ ਕਿਹਾ ਕਿ, ‘ਪਰਮਾਤਮਾ ਦਾ ਸ਼ੁਕਰਾਨਾ ਕਰਾਂਗੇ’।ਦੌਰੇ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ, ਜਿਨ੍ਹਾਂ ਨੇ ਹਵਾਈ ਅੱਡੇ ‘ਤੇ ਆਪਣੇ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।ਪਰਗਟ ਸਿੰਘ ਅਤੇ ਸਚਿਨ ਪਾਇਲਟ ਦੇ ਪੰਜਾਬ ਦੌਰੇ ਦੌਰਾਨ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਨੂੰ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ।ਹੁਣ ਦੋਵਾਂ ਆਗੂਆਂ ਦੇ ਅਗਲੇ ਪ੍ਰੋਗਰਾਮਾਂ ਅਤੇ ਪੰਜਾਬ ਦੌਰੇ ਦੌਰਾਨ ਹੋਣ ਵਾਲੀਆਂ ਗਤੀਵਿਧੀਆਂ ‘ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।Read More


