HomePOLITICSਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਤੇ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੀਨੀਅਰ ਨਾਗਰਿਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਯਾਤਰਾ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਜਾਂਦੇ ਹਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਪੱਸ਼ਟ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਮੰਗ ਅਤੇ ਉਨ੍ਹਾਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਨੂੰ ਦੇਖਦਿਆਂ ਇਸ ਯੋਜਨਾ ਤਹਿਤ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ। ਸ਼ਰਧਾਲੂਆਂ ਦੀ ਗਿਣਤੀ ਅਤੇ ਲੋੜ ਅਨੁਸਾਰ ਬੱਸਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀਨੀਅਰ ਨਾਗਰਿਕਾਂ ਨੂੰ ਘਰਾਂ ਤੋਂ ਬੱਸਾਂ ਵਿੱਚ ਬਿਠਾਉਣ ਸਮੇਤ ਉਨ੍ਹਾਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲਾਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕਿ ਮੰਦਰ, ਵਾਹਗਾ ਸਰਹੱਦ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਸੀ। ਹੁਣ ਇਸ ਦੇ ਨਾਲ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ ਅਤੇ ਹਰਿਦੁਆਰ ਵਰਗੇ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਜਦੋਂ ਸ਼ਰਧਾਲੂ ਯਾਤਰਾ ਤੋਂ ਵਾਪਸ ਪਰਤ ਕੇ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨਾਲ ਆਪਣੇ ਅਨੁਭਵ ਸਾਂਝੇ ਕਰਦੇ ਹਨ ਤਾਂ ਹੋਰ ਲੋਕਾਂ ਵਿੱਚ ਵੀ ਇਸ ਯਾਤਰਾ ਲਈ ਉਤਸ਼ਾਹ ਵਧਦਾ ਹੈ। ਇਸੇ ਕਾਰਨ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ (ਬਲਾਕ ਪ੍ਰਧਾਨ), ਦਲਜੀਤ ਸਿੰਘ (ਪ੍ਰਧਾਨ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ), ਭੁਪਿੰਦਰ ਸਿੰਘ ਸੈਣੀ (ਸਾਬਕਾ ਪ੍ਰਧਾਨ), ਪਾਲ ਸਿੰਘ ਰੱਤੂ (ਸਾਬਕਾ ਮੀਤ ਪ੍ਰਧਾਨ), ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਅਤੇ ਗਗਨ ਮੋਹਾਲੀ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।Read More

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular