ਮਾਨਸਾ ਵਿੱਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮਾਮਲੇ ਵਿੱਚ ਮੰਗਲਵਾਰ ਦੇਰ ਰਾਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੁਲਿਸ ਨੇ ਮੁੱਖ ਦੋਸ਼ੀ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਸ਼ੀ ਅਸ਼ਵਨੀ ਨੂੰ ਵਾਰਦਾਤ ਵਿੱਚ ਵਰਤੇ ਗਏ ਪਿਸਤੌਲ ਸਮੇਤ ਰਾਜਸਥਾਨ ਦੇ ਸਾਲਾਸਰ ਇਲਾਕੇ ਤੋਂ ਦਬੋਚ ਲਿਆ ਗਿਆ ਹੈ। ਉਧਰ, ਮਾਨਸਾ ਪ੍ਰਸ਼ਾਸਨ ਵੱਡੇ ਐਕਸ਼ਨ ਦੀ ਤਿਆਰੀ ਵਿਚ ਹੈ। ਮਾਨਸਾ ਵਿੱਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮਾਮਲੇ ਵਿੱਚ ਮੰਗਲਵਾਰ ਦੇਰ ਰਾਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੁਲਿਸ ਨੇ ਮੁੱਖ ਦੋਸ਼ੀ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਸ਼ੀ ਅਸ਼ਵਨੀ ਨੂੰ ਵਾਰਦਾਤ ਵਿੱਚ ਵਰਤੇ ਗਏ ਪਿਸਤੌਲ ਸਮੇਤ ਰਾਜਸਥਾਨ ਦੇ ਸਾਲਾਸਰ ਇਲਾਕੇ ਤੋਂ ਦਬੋਚ ਲਿਆ ਗਿਆ ਹੈ।ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚ ਉਹ ਸ਼ਖ਼ਸ ਵੀ ਸ਼ਾਮਲ ਹੈ, ਜਿਸ ਨੇ ਵਾਰਦਾਤ ਤੋਂ ਬਾਅਦ ਮੁੱਖ ਦੋਸ਼ੀ ਨੂੰ ਮੌਕੇ ਤੋਂ ਫ਼ਰਾਰ ਹੋਣ ਵਿੱਚ ਮਦਦ ਕੀਤੀ ਸੀ। ਪੁਲਿਸ ਵੱਲੋਂ ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ।ਉਧਰ, ਮਾਨਸਾ ਪ੍ਰਸ਼ਾਸਨ ਵੱਡੇ ਐਕਸ਼ਨ ਦੀ ਤਿਆਰੀ ਵਿਚ ਹੈ। ਪ੍ਰਸ਼ਾਸਨ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਉਤੇ ਬਲਡੋਜ਼ਰ ਚਲਾਉਣ ਦੀ ਤਿਆਰੀ ਕਰ ਰਿਹਾ ਹੈ। ਹਾਲਾਂਕਿ ਦੁਕਾਨ ਉਤੇ ਫਿਲਹਾਲ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਕਿਉਂਕਿ ਦੁਕਾਨ ਇੱਕ ਕ੍ਰਾਇਮ ਸੀਨ ਹੈ, ਇਸ ਲਈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਜਾ ਸਕਦੀ।ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਾਨਸਾ ਵਿਖੇ ਇੱਕ ਕੈਮਿਸਟ ਦੀ ਦੁਕਾਨ ’ਤੇ ਨਸ਼ਿਆਂ ਨੂੰ ਲੈ ਕੇ ਹੋਏ ਤਿੱਖੇ ਵਿਵਾਦ ਦੌਰਾਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।Read More
Previous articlebaltej pannu targets akali dal over punjab bachao campaign and past controversies |Next articleਪਰਵਿੰਦਰ ਸਿੰਘ ਝੋਟਾ ਕਤਲ ਕੇਸ ‘ਚ ਵੱਡੀ ਕਾਰਵਾਈ, ਅਸ਼ਵਨੀ ਕੁਮਾਰ ਦਾ ਸਾਥੀ ਗ੍ਰਿਫ਼ਤਾਰ |


