HomeBjpਪੰਜਾਬ ਨੂੰ ਸੰਭਾਲਣ ਵਿੱਚ ਨਾਕਾਮ ਰਹੇ ਭਗਵੰਤ ਮਾਨ, ਅਸਤੀਫ਼ਾ ਦੇਣ: ਕੇਵਲ ਸਿੰਘ...

ਪੰਜਾਬ ਨੂੰ ਸੰਭਾਲਣ ਵਿੱਚ ਨਾਕਾਮ ਰਹੇ ਭਗਵੰਤ ਮਾਨ, ਅਸਤੀਫ਼ਾ ਦੇਣ: ਕੇਵਲ ਸਿੰਘ ਢਿੱਲੋਂ

ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਪੰਜਾਬ ਭਾਜਪਾ ਪ੍ਰਧਾਨ ਨੇ ਸਰਕਾਰ ’ਤੇ ਬੋਲਿਆ ਤਿੱਖਾ ਹਮਲਾ ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ।ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਸੰਭਾਲਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਕਾਨੂੰਨ-ਵਿਵਸਥਾ ਬਦਤਰ ਹੋ ਗਈ ਹੈ ਅਤੇ ਨਸ਼ਿਆਂ ਦੀ ਸਮੱਸਿਆ ਬੇਕਾਬੂ ਹੋ ਚੁੱਕੀ ਹੈ।ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਖ਼ਰ ਹੋ ਕੀ ਰਿਹਾ ਹੈ? ਆਏ ਦਿਨ ਕਤਲ ਹੋ ਰਹੇ ਹਨ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਇਹ ਸਪੱਸ਼ਟ ਕਰਦਾ ਹੈ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ।ਢਿੱਲੋਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਬਾਹਰ ਕੱਢਣਾ ਸੀ, ਪਰ ਨਸ਼ਾ ਤਸਕਰਾਂ ਨੂੰ ਇਹ ਗੱਲ ਰਾਸ ਨਹੀਂ ਆਈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਉਨ੍ਹਾਂ ਨੇ ਇਸ ਤੋਂ ਪਹਿਲਾਂ ਗੁਲਜ਼ਾਰ ਸਿੰਘ ਨਾਲ ਵੀ ਅਜਿਹੀ ਘਟਨਾ ਵਾਪਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਸਥਿਤੀ ਲੋਕਾਂ ਵਿੱਚ ਡਰ ਪੈਦਾ ਕਰ ਰਹੀ ਹੈ।ਨਸ਼ੇ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਸਰਕਾਰਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸ਼ਰੇਆਮ ਨਸ਼ੇ ਵਿਕ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ’ਤੇ ਰੋਕ ਲਗਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਆਪਣੀ ਜਾਨ ਗੁਆਉਣੀ ਪੈ ਰਹੀ ਹੈ। ਇਹ ਸਥਿਤੀ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।ਉਨ੍ਹਾਂ ਕਿਹਾ ਕਿ ਅਪਰਾਧੀਆਂ ਵਿੱਚੋਂ ਕਾਨੂੰਨ ਦਾ ਡਰ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਮੌਜੂਦਾ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਨਿਕੰਮੀ ਸਰਕਾਰ ਕਰਾਰ ਦਿੱਤਾ।Read More

Previous articleSarwan Pandher on Punjab Bandh | ਪੰਜਾਬ ਬੰਦ ਦੀ ਕਾਲ ‘ਤੇ ਪੰਧੇਰ ਦਾ ਵੱਡਾ ਬਿਆਨ | Parminder Jhota |Next articleAAP ਨੇ ਜਲੰਧਰ ਕੈਂਟ ਵਿਚ ਲਾਇਆ ਨਵਾਂ ਹਲਕਾ ਇੰਚਾਰਜ; ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਹੋਵੇਗਾ ਸਾਹਮਣਾ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular