HomeElectionpunjab election: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ...

punjab election: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਐਲਾਨ

ਇਸ ਤਹਿਤ ਪਹਿਲੀ ਜਨਵਰੀ, ਪਹਿਲੀ ਅਪਰੈਲ, ਪਹਿਲੀ ਜੁਲਾਈ ਅਤੇ ਪਹਿਲੀ ਅਕਤੂਬਰ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੀ ਅਰਜ਼ੀ ਦੇ ਸਕਣਗੇ। ਇਸ ਨਾਲ ਯੋਗਤਾ ਪੂਰੀ ਹੋਣ ’ਤੇ ਉਨ੍ਹਾਂ ਦੇ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕੇਗੀ।SIR ‘ਤੇ 42 ਸਾਬਕਾ ਜੱਜਾਂ ਨੇ EC ਦੇ ਸਮਰਥਨ ਵਿੱਚ ਲਿਖੀ ਖੁੱਲ੍ਹੀ ਚਿੱਠੀSIR Controversy: ਚੋਣ ਕਮਿਸ਼ਨ ਨੇ ਪੰਜਾਬ ਸਮੇਤ 17 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੋਧ (Special Summary Revision – SSR) ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿੱਚ ਸ਼ਾਮਲ ਕਰਨਾ, ਮੌਜੂਦਾ ਵੇਰਵਿਆਂ ਵਿੱਚ ਸੁਧਾਰ ਕਰਨਾ ਅਤੇ ਵੋਟਰ ਸੂਚੀਆਂ ਨੂੰ ਹੋਰ ਸਹੀ ਬਣਾਉਣਾ ਹੈ।ਚੋਣ ਕਮਿਸ਼ਨ ਵੱਲੋਂ ਸਬੰਧਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਭੇਜੇ ਗਏ ਪੱਤਰ ਅਨੁਸਾਰ ਇਸ ਪ੍ਰਕਿਰਿਆ ਲਈ 1 ਜਨਵਰੀ 2027 ਨੂੰ ਕੱਟ-ਆਫ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਨਵਿਆਇਆ ਜਾਵੇਗਾ, ਯੋਗ ਵੋਟਰਾਂ ਦੇ ਨਵੇਂ ਨਾਂ ਸ਼ਾਮਲ ਕੀਤੇ ਜਾਣਗੇ ਅਤੇ ਪਹਿਲਾਂ ਦਰਜ ਜਾਣਕਾਰੀ ਵਿੱਚਲੀਆਂ ਗ਼ਲਤੀਆਂ ਨੂੰ ਠੀਕ ਕੀਤਾ ਜਾਵੇਗਾ।ਇਹ ਫ਼ੈਸਲਾ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸਆਈਆਰ) ਨੂੰ ਲੈ ਕੇ ਚੱਲ ਰਹੇ ਵਿਵਾਦ ਅਤੇ ਵਿਰੋਧ ਦਰਮਿਆਨ ਆਇਆ ਹੈ। ਜਾਣਕਾਰੀ ਅਨੁਸਾਰ ਐੱਸਆਈਆਰ ਦੀ ਪ੍ਰਕਿਰਿਆ ਦੌਰਾਨ 30 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਕਰੀਬ 13 ਕਰੋੜ ਨਾਂ ਵੋਟਰ ਸੂਚੀਆਂ ਵਿੱਚੋਂ ਹਟਾਏ ਗਏ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਜਿਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐੱਸਆਈਆਰ ਦੀ ਪ੍ਰਕਿਰਿਆ ਜਾਰੀ ਹੈ ਜਾਂ ਹਾਲ ਹੀ ਵਿੱਚ ਮੁਕੰਮਲ ਹੋਈ ਹੈ, ਉੱਥੇ ਵਿਸ਼ੇਸ਼ ਸੰਖੇਪ ਸੋਧ ਦਾ ਪ੍ਰੋਗਰਾਮ ਬਾਅਦ ਵਿੱਚ ਐਲਾਨਿਆ ਜਾਵੇਗਾ।ਚੋਣ ਕਮਿਸ਼ਨ ਅਨੁਸਾਰ ਇਸ ਸੋਧ ਦਾ ਮੁੱਖ ਮਕਸਦ ਵੋਟਰ ਸੂਚੀਆਂ ਨੂੰ ਸਹੀ ਅਤੇ ਨਵੀਂ ਜਾਣਕਾਰੀ ਮੁਤਾਬਕ ਤਿਆਰ ਰੱਖਣਾ ਹੈ। ਇਸ ਤਹਿਤ ਯੋਗ ਵੋਟਰਾਂ ਦੇ ਨਾਂ ਜੋੜਨ, ਦਰਜ ਵੇਰਵਿਆਂ ਵਿੱਚ ਗ਼ਲਤੀਆਂ ਸੁਧਾਰਨ ਅਤੇ ਲੋੜੀਂਦੀਆਂ ਤਬਦੀਲੀਆਂ ਕਰਨ ਉਤੇ ਧਿਆਨ ਦਿੱਤਾ ਜਾਵੇਗਾ। ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਮਿਸ਼ਨ ਨੇ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਲਈ ਪਹਿਲਾਂ ਹੀ ਅਰਜ਼ੀ ਦੇਣ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ।ਇਸ ਤਹਿਤ ਪਹਿਲੀ ਜਨਵਰੀ, ਪਹਿਲੀ ਅਪਰੈਲ, ਪਹਿਲੀ ਜੁਲਾਈ ਅਤੇ ਪਹਿਲੀ ਅਕਤੂਬਰ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੀ ਅਰਜ਼ੀ ਦੇ ਸਕਣਗੇ। ਇਸ ਨਾਲ ਯੋਗਤਾ ਪੂਰੀ ਹੋਣ ’ਤੇ ਉਨ੍ਹਾਂ ਦੇ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕੇਗੀ।Read More

Previous articleਪਰਵਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਦਾ ਦਰਜਾ, ਜਥੇਦਾਰ ਗੜਗੱਜ ਨੇ ਕੀਤਾ ਐਲਾਨ |Next articleTrain accident in Punjab: ਪੰਜਾਬ ਵਿੱਚ ਵੱਡਾ ਰੇਲ ਹਾਦਸਾ… |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular