HomePublicED ਨੇ ਦਿੱਲੀ ਏਅਰਪੋਰਟ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ

ED ਨੇ ਦਿੱਲੀ ਏਅਰਪੋਰਟ ਅਮਰਦੀਪ ਗਰੇਵਾਲ ਨੂੰ ਹਿਰਾਸਤ ‘ਚ ਲਿਆ

ED ਨੇ ਦਿੱਲੀ ਏਅਰਪੋਰਟ ਅਮਰਦੀਪ ਗਰੇਵਾਲ ਨੂੰ ਤੋਂ ਹਿਰਾਸਤ ‘ਚ ਲਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਦਾ ਘੇਰਾ ਵਧਦਾ ਜਾਪਦਾ ਹੈ। ਇਸੇ ਮਾਮਲੇ ਦੇ ਸਬੰਧ ਵਿੱਚ ਅਮਨਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਸੂਤਰਾਂ ਅਨੁਸਾਰ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ਤੋਂ ਦਿੱਲੀ ਪਹੁੰਚਿਆ ਸੀ। ਉਸ ਦੇ ਖਿਲਾਫ ਇੱਕ ‘ਲੁੱਕ-ਆਊਟ ਸਰਕੂਲਰ’ (LOC) ਜਾਰੀ ਕੀਤਾ ਗਿਆ ਸੀ। ਫਿਲਹਾਲ ED ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ, ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਅਤੇ ਤਾਇਨਾਤੀਆਂ ਦੇ ਬਦਲੇ 5 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਅਮਰਦੀਪ ਗਰੇਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਸਾਥੀ ਹੈ। ਹਾਲਾਂਕਿ, ਉਸ ਦੀ ਹਿਰਾਸਤ ਅਤੇ ਇਸ ਮਾਮਲੇ ਨਾਲ ਜੁੜੇ ਦੋਸ਼ਾਂ ਬਾਰੇ ED ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹਾਲ ਹੀ ਵਿੱਚ ਮੁੱਖ ਮੰਤਰੀ ਦੇ ਸਾਂਢੂ ਅਮਰਦੀਪ ਸਿੰਘ ਗਰੇਵਾਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫਿਲਮ ਉਦਯੋਗ ਨਾਲ ਜੁੜੇ ਹੋਏ ਹਨ ਅਤੇ ਦੱਸਿਆ ਜਾਂਦਾ ਹੈ ਕਿ ਉਹ ‘ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਸਬੰਧਤ ਹਨ। ਇਸ ਪੂਰੇ ਵਿਵਾਦ ਦੇ ਸਬੰਧ ਵਿੱਚ ਉਨ੍ਹਾਂ ਦਾ ਨਾਮ ਪਹਿਲਾਂ ਵੀ ਸਾਹਮਣੇ ਆ ਚੁੱਕਾ ਹੈ।Read More

Previous articleBreaking: ਮਨਵਿੰਦਰ ਸਿੰਘ ਗਿਆਸਪੁਰਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ |Next articleParminder Jotha | ਪਰਵਿੰਦਰ ਝੋਟਾ ਨੂੰ ਦਿੱਤਾ ਗਿਆ ਕੌਮੀ ਸ਼ਹੀਦ ਦਾ ਦਰਜਾ | Qaumi Shaheed |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular