ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਐੱਸ.ਯੂ.ਐੱਸ. ਕਾਲਜ, ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕੈਮਿਸਟ ਦੁਕਾਨਦਾਰਾਂ, ਪੁਲਿਸ ਅਧਿਕਾਰੀਆਂ, ਮੁੱਖ ਮੈਡੀਕਲ ਅਫ਼ਸਰ ਅਤੇ ਡਰੱਗ ਇੰਸਪੈਕਟਰ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਰੋਕਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਹੋਵੇਗੀ ਕਾਰਵਾਈਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸੇ ਵੀ ਕੈਮਿਸਟ ਦੁਕਾਨਦਾਰ ਦੀ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕੈਮਿਸਟ ਭਾਈਚਾਰੇ ਨੂੰ ਅਪੀਲ ਕੀਤੀ ਕਿ ਦਵਾਈਆਂ ਦੀ ਵਿਕਰੀ ਸਮੇਂ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਦਵਾਈਆਂ ਦੀ ਵਿਕਰੀ ਲਈ ਡਾਕਟਰੀ ਪਰਚੀ ਲਾਜ਼ਮੀ ਹੈ, ਉਹ ਬਿਨਾਂ ਪਰਚੀ ਤੋਂ ਨਾ ਵੇਚੀਆਂ ਜਾਣ। ਇਸ ਦੇ ਨਾਲ ਹੀ ਦਵਾਈਆਂ ਦੀ ਖ਼ਰੀਦ ਅਤੇ ਵਿਕਰੀ ਦਾ ਰਿਕਾਰਡ ਵੀ ਨਿਯਮਾਂ ਅਨੁਸਾਰ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਦਵਾਈਆਂ ਦੀ ਨਸ਼ੇ ਵਜੋਂ ਦੁਰਵਰਤੋਂ ਨੂੰ ਰੋਕਿਆ ਜਾ ਸਕੇ।ਨਸ਼ਾ ਮੁਕਤ ਪੰਜਾਬ ਲਈ ਕੈਮਿਸਟ ਭਾਈਚਾਰੇ ਦਾ ਸਹਿਯੋਗ ਜ਼ਰੂਰੀਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਕੈਮਿਸਟ ਭਾਈਚਾਰਾ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਕੈਮਿਸਟਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਕਾਰੋਬਾਰ ਵਿੱਚ ਪੂਰੀ ਇਮਾਨਦਾਰੀ ਵਰਤਣ ਅਤੇ ਕਿਸੇ ਵੀ ਤਰ੍ਹਾਂ ਦੀ ਗ਼ੈਰਕਾਨੂੰਨੀ ਗਤੀਵਿਧੀ ਨੂੰ ਉਤਸ਼ਾਹਿਤ ਨਾ ਹੋਣ ਦੇਣ।ਅਮਨ ਅਰੋੜਾ ਨੇ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਨਿੱਜੀ ਮੁਨਾਫ਼ੇ ਲਈ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਅੱਗੇ ਆਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਜਾਂ ਸਿਹਤ ਵਿਭਾਗ ਨੂੰ ਸੂਚਿਤ ਕਰਨ।ਪੁਲਿਸ, ਸਿਹਤ ਵਿਭਾਗ ਅਤੇ ਕੈਮਿਸਟਾਂ ਵਿਚਕਾਰ ਤਾਲਮੇਲ ‘ਤੇ ਜ਼ੋਰਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ, ਸਿਹਤ ਵਿਭਾਗ ਅਤੇ ਕੈਮਿਸਟ ਭਾਈਚਾਰੇ ਵਿਚਕਾਰ ਨਿਰੰਤਰ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਸਬੰਧੀ ਮਿਲਣ ਵਾਲੀਆਂ ਸੂਚਨਾਵਾਂ ‘ਤੇ ਸਮੇਂ ਸਿਰ ਕਾਰਵਾਈ ਕਰਕੇ ਇਸ ਸਮੱਸਿਆ ਨੂੰ ਕਾਬੂ ਕਰਨ ਵਿੱਚ ਮਦਦ ਮਿਲ ਸਕਦੀ ਹੈ।ਉਨ੍ਹਾਂ ਲੋਕਾਂ ਨੂੰ ਦਵਾਈਆਂ ਦੀ ਦੁਰਵਰਤੋਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਹਰ ਘਰ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਰੱਖਿਅਤ ਕਰਨਾ ਸਰਕਾਰ ਦੀ ਤਰਜੀਹ ਹੈ।ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲਕੈਬਨਿਟ ਮੰਤਰੀ ਨੇ ਸਮੂਹ ਕੈਮਿਸਟ ਦੁਕਾਨਦਾਰਾਂ ਅਤੇ ਹਲਕਾ ਸੁਨਾਮ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ।ਇਸ ਮੌਕੇ ਪੁਲਿਸ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ।
Previous articleਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਡਾ. ਬਲਜੀਤ ਕੌਰ |Next articleSIAL Paris 2026: CM ਭਗਵੰਤ ਮਾਨ ਨੇ ਲਾਂਚ ਕੀਤੇ ਸੋਹਣਾ ਦੇ ਕੈਨਡ ਛੋਲੇ ਤੇ ਰਾਜਮਾਂਹ |


