Screenshot
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਮਿੰਦਰ ਝੋਟਾ ਮਾਮਲੇ ਨੂੰ ਲੈ ਕੇ ਕਿਹਾ ਕਿ ਮੁਲਜ਼ਮਾਂ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਲਿਆਂਦਾ ਜਾਵੇਗਾ। ਉਨ੍ਹਾਂ ਬਾਕੀ ਦੋ ਮਾਮਲੇ ਵੀ ਸੀਬੀਆਈ ਨੂੰ ਦੇਣ ਦੀ ਮੰਗ ਕੀਤੀ। ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ PIT-NDPS ਐਕਟ ਤਹਿਤ ਇੱਕ ਵੀ ਕੇਸ ਦਰਜ ਨਹੀਂ ਹੋਇਆ, ਜਦਕਿ ਇਹ ਕਾਨੂੰਨ ਨਸ਼ਿਆਂ ਖ਼ਿਲਾਫ਼ ਕਾਰਵਾਈ ਲਈ ਬਣਾਇਆ ਗਿਆ ਸੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਗੰਭੀਰ ਨਾ ਹੋਣ ਦੇ ਦੋਸ਼ ਲਗਾਏ। ਸ਼ਾਹ ਨੇ ਐਲਾਨ ਕੀਤਾ ਕਿ 31 ਦਸੰਬਰ 2029 ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਟੀਚਾ ਹੈ ਅਤੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਬਣਾਉਣਾ ਸਰਕਾਰ ਦਾ ਅਹਿਮ ਸੰਕਲਪ ਹੈ।
Previous articleਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ |


