HomeAMRITSARਜਥੇਦਾਰ ਨੇ ਨਾਰਵੇ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਨਾਲ ਕੀਤੀ ਮੁਲਾਕਾਤ

ਜਥੇਦਾਰ ਨੇ ਨਾਰਵੇ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਨਾਲ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਨਾਰਵੇ ਸੰਸਦ ਦੇ ਪ੍ਰਧਾਨ ਸ੍ਰੀ ਮਸੂਦ ਗ੍ਹਰਾਹਖਾਨੀ ਦੀ ਇੱਕ ਵਿਸ਼ੇਸ਼ ਮੁਲਾਕਾਤ ਓਸਲੋ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਸ੍ਰੀ ਮਸੂਦ ਗ੍ਹਰਾਹਖਾਨੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਉਨ੍ਹਾਂ ਨਾਲ ਗਏ ਸਿੱਖ ਵਫ਼ਦ ਦਾ ਨਿੱਘਾ ਸੁਆਗਤ ਕੀਤਾ ਗਿਆ। ਜਥੇਦਾਰ ਗੜਗੱਜ ਨੇ ਇਸ ਮੌਕੇ ਸ੍ਰੀ ਗ੍ਹਰਾਹਖਾਨੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਦਾ ਵਿਸ਼ੇਸ਼ ਸੱਦਾ ਦਿੱਤਾ। ਓਸਲੋ, ਨਾਰਵੇ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਨਾਰਵੇ ਸੰਸਦ ਦੇ ਪ੍ਰਧਾਨ ਸ੍ਰੀ ਮਸੂਦ ਗ੍ਹਰਾਹਖਾਨੀ ਦੀ ਇੱਕ ਵਿਸ਼ੇਸ਼ ਮੁਲਾਕਾਤ ਓਸਲੋ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਸ੍ਰੀ ਮਸੂਦ ਗ੍ਹਰਾਹਖਾਨੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਉਨ੍ਹਾਂ ਨਾਲ ਗਏ ਸਿੱਖ ਵਫ਼ਦ ਦਾ ਨਿੱਘਾ ਸੁਆਗਤ ਕੀਤਾ ਗਿਆ। ਜਥੇਦਾਰ ਗੜਗੱਜ ਨੇ ਇਸ ਮੌਕੇ ਸ੍ਰੀ ਗ੍ਹਰਾਹਖਾਨੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਦਾ ਵਿਸ਼ੇਸ਼ ਸੱਦਾ ਦਿੱਤਾ।ਇਸ ਮੁਲਾਕਾਤ ਵਿੱਚ ਨਾਰਵੇ ਤੋਂ ਸ. ਗੁਰਦਿਆਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਪਰਮਜੀਤ ਸਿੰਘ, ਸ. ਬਲਜੀਤ ਸਿੰਘ, ਸ. ਗੁਰਿੰਦਰ ਸਿੰਘ, ਸ. ਭੁਪਿੰਦਰ ਸਿੰਘ, ਸ. ਇਕਬਾਲ ਸਿੰਘ ਅਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਵੀ ਹਾਜ਼ਰ ਰਹੇ।ਮੁਲਾਕਾਤ ਦੌਰਾਨ ਸ੍ਰੀ ਮਸੂਦ ਗ੍ਹਰਾਹਖਾਨੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਨਾਰਵੇ ਵਿਖੇ ਸਿੱਖਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਇਸ ਦੇਸ਼ ਦੀ ਤਰੱਕੀ ਤੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਚਰਚਾ ਹੋਈ। ਉਨ੍ਹਾਂ ਸ੍ਰੀ ਗ੍ਹਰਾਹਖਾਨੀ ਨੂੰ ਨਾਰਵੇ ਅੰਦਰ ਸਿੱਖਾਂ ਨੂੰ ਆ ਰਹੀਆਂ ਕੁਝ ਕੁ ਮੁਸ਼ਕਲਾਂ ਬਾਰੇ ਵੀ ਜਾਣੂ ਕਰਵਾਇਆ ਜਿਸ ਉੱਤੇ ਉਨ੍ਹਾਂ ਸਿੱਖ ਵਫ਼ਦ ਨੂੰ ਸਕਾਰਾਤਮਕ ਹੱਲ ਦਾ ਭਰੋਸਾ ਦਿੱਤਾ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਸਰਕਾਰ ਵੱਲੋਂ ਵਿਸਾਖੀ ਮੌਕੇ ਹਰ ਸਾਲ ਸਿੱਖ ਦਸਤਾਰ ਦਿਵਸ ਮਨਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਲਈ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨਾਰਵੇ ਦੇ ਸਥਾਨਕ ਭਾਈਚਾਰੇ ਵਿਚਕਾਰ ਸਿੱਖ ਪਛਾਣ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਬਹੁਤ ਮਦਦ ਮਿਲੀ ਹੈ ਅਤੇ ਨਾਰਵੇ ਦੇ ਲੋਕ ਸਿੱਖ ਦਸਤਾਰ ਨੂੰ ਮਾਣ ਸਤਿਕਾਰ ਦੇ ਰਹੇ ਹਨ।ਸ੍ਰੀ ਮਸੂਦ ਗ੍ਹਰਾਹਖਾਨੀ ਨੇ ਕੋਵਿਡ-19 ਮਹਾਮਾਰੀ ਦੌਰਾਨ ਨਾਰਵੇ ਅੰਦਰ ਸਿੱਖਾਂ ਤੇ ਸਿੱਖ ਸੰਸਥਾਵਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵੀ ਜਦੋਂ ਨਾਰਵੇ ਅੰਦਰ ਭਾਈਚਾਰਿਆਂ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਿੱਖ ਹਮੇਸ਼ਾ ਮੂਹਰੇ ਹੋ ਕੇ ਨਿਸ਼ਕਾਮ ਸੇਵਾਵਾਂ ਨਿਭਾਉਂਦੇ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਾਰਵੇ ਵਿੱਚ ਸਿੱਖਾਂ ਨੇ ਦੇਸ਼ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਜੀਵਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ।ਆਪਣੀ ਮਿਹਨਤ, ਉੱਦਮ, ਪੇਸ਼ੇਵਰ ਸੇਵਾਵਾਂ, ਭਾਈਚਾਰਕ ਸ਼ਮੂਲੀਅਤ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਸੇਵਾ ਦੇ ਉਪਰਾਲਿਆਂ ਰਾਹੀਂ ਸਿੱਖਾਂ ਨੇ ਨਾਰਵੇ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਨਾਲ ਹੀ ਇਸ ਦੇ ਬਹੁ-ਸੱਭਿਆਚਾਰਕ ਸਮਾਜ ਨੂੰ ਹੋਰ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੇਵਾ, ਸਮਾਨਤਾ, ਆਪਸੀ ਸਾਂਝ ਅਤੇ ਸਾਰੇ ਧਰਮਾਂ ਦੇ ਸਤਿਕਾਰ ਪ੍ਰਤੀ ਸਿੱਖਾਂ ਦੀ ਵਚਨਬੱਧਤਾ ਅਜਿਹੇ ਮੁੱਲਾਂ ਦੀ ਪ੍ਰਤੀਕ ਹੈ, ਜੋ ਸਮਾਜਿਕ ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮਸੂਦ ਗ੍ਹਰਾਹਖਾਨੀ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਨਾਲ ਉਹ ਸਿੱਖ ਸਿਧਾਂਤਾਂ ਨੂੰ ਨੇੜਿਓਂ ਜਾਣਨਗੇ ਅਤੇ ਸਿੱਖਾਂ ਤੇ ਨਾਰਵੇ ਦੇ ਲੋਕਾਂ ਦਰਮਿਆਨ ਦੋਸਤੀ, ਆਪਸੀ ਸਤਿਕਾਰ ਅਤੇ ਸਮਝ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਇੱਕ ਅਰਥਪੂਰਨ ਮੌਕਾ ਹੋਵੇਗਾ।Read More

Previous articleਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨਗੇ ਮੁਅੱਤਲ DIG ਭੁੱਲਰ, CJI ਸੂਰਿਆਕਾਂਤ ਵੱਲੋਂ ਟ੍ਰਾਇਲ ਤੇਜ਼ ਕਰਨ ਦੇ ਨਿਰਦੇਸ਼ |Next article1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular