HomePOLITICSਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਨਸ਼ਿਆਂ ਖ਼ਿਲਾਫ਼ ਜੰਗ ਲਈ ਬਣਨਗੀਆਂ 35 ਨਵੀਆਂ...

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਨਸ਼ਿਆਂ ਖ਼ਿਲਾਫ਼ ਜੰਗ ਲਈ ਬਣਨਗੀਆਂ 35 ਨਵੀਆਂ NDPS ਅਦਾਲਤਾਂ, 600 ਅਸਾਮੀਆਂ ਨੂੰ ਮਨਜ਼ੂਰੀ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ 35 ਨਵੀਆਂ NDPS ਅਦਾਲਤਾਂ ਬਣਨਗੀਆਂ। BBMB ਦੀਆਂ 2452 ਅਸਾਮੀਆਂ, ਬਾਇਓਗੈਸ ਪਲਾਂਟ ਅਤੇ ਨਵੀਂ ਅਨਾਜ ਮੰਡੀ ਨੂੰ ਲੈ ਕੇ ਵੱਡੇ ਫੈਸਲੇ।ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਨਸ਼ਿਆਂ ਖ਼ਿਲਾਫ਼ ਜੰਗ ਲਈ ਬਣਨਗੀਆਂ 35 ਨਵੀਆਂ NDPS ਅਦਾਲਤਾਂ, 600 ਅਸਾਮੀਆਂ ਨੂੰ ਮਨਜ਼ੂਰੀਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵੱਡਾ ਫੈਸਲਾ ਲਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ 35 ਨਵੀਆਂ NDPS ਅਦਾਲਤਾਂ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ 215 ਸਹਾਇਕ ਵਕੀਲਾਂ ਅਤੇ 385 ਹੋਰ ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਦਾ ਮਕਸਦ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਤੇਜ਼ ਕਰਨਾ ਅਤੇ ਕੇਸਾਂ ਦੇ ਲੰਬੇ ਸਮੇਂ ਤੱਕ ਅਦਾਲਤਾਂ ਵਿੱਚ ਲਟਕਣ ਦੀ ਸਮੱਸਿਆ ਨੂੰ ਘਟਾਉਣਾ ਹੈ।ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਮਗੋਲੀ ਵਿੱਚ ਗਿੱਲੇ ਕੂੜੇ ਦੇ ਨਿਪਟਾਰੇ ਲਈ ਬਾਇਓਗੈਸ ਪਲਾਂਟ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰੋਜੈਕਟ ਰਾਹੀਂ ਕੂੜੇ ਦਾ ਸਹੀ ਪ੍ਰਬੰਧਨ ਕਰਨ ਦੇ ਨਾਲ-ਨਾਲ ਹਰੀ ਊਰਜਾ ਵੀ ਪੈਦਾ ਕੀਤੀ ਜਾਵੇਗੀ।BBMB ਦੀਆਂ 2452 ਖਾਲੀ ਅਸਾਮੀਆਂ ਭਰਨ ਦਾ ਰਾਹ ਸਾਫ਼ਵਿੱਤ ਮੰਤਰੀ ਨੇ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵਿੱਚ ਪੰਜਾਬ ਦੇ ਹਿੱਸੇ ਦੀਆਂ ਖਾਲੀ ਅਸਾਮੀਆਂ ਭਰਨ ਲਈ ਲੋੜੀਂਦੇ ਨਿਯਮਾਂ ਨੂੰ ਵੀ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ 2452 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।ਬਿਟੂਮਨ ਦੀਆਂ ਵਧੀਆਂ ਕੀਮਤਾਂ ਕਾਰਨ ਰਕਮ ਵਿੱਚ ਵਾਧਾਈਰਾਨ-ਅਮਰੀਕਾ ਜੰਗ ਕਾਰਨ ਐਲਪੀਜੀ ਦੀ ਸਪਲਾਈ ਅਤੇ ਬਿਟੂਮਨ ਦੀਆਂ ਕੀਮਤਾਂ ਵਿੱਚ ਆਏ ਉਤਾਰ-ਚੜ੍ਹਾਅ ਦਾ ਜ਼ਿਕਰ ਕਰਦਿਆਂ ਚੀਮਾ ਨੇ ਦੱਸਿਆ ਕਿ ਬਿਟੂਮਨ ਦੀਆਂ ਵਧੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਬੰਧਤ ਰਕਮ ਵਿੱਚ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ ਰਕਮ 1,095 ਕਰੋੜ ਰੁਪਏ ਸੀ, ਜਿਸ ਨੂੰ ਵਧਾ ਕੇ 1,333 ਕਰੋੜ ਰੁਪਏ ਕਰ ਦਿੱਤਾ ਗਿਆ ਹੈ।ਪਟਵਾਰੀਆਂ ਦੀ ਮੰਗ ‘ਤੇ ਵੀ ਵਿਚਾਰਕੈਬਨਿਟ ਮੀਟਿੰਗ ਵਿੱਚ ਪਟਵਾਰੀਆਂ ਦੀ ਮੰਗ ਦਾ ਵੀ ਜ਼ਿਕਰ ਹੋਇਆ। ਪਟਵਾਰੀਆਂ ਵੱਲੋਂ ਗਰੁੱਪ-ਸੀ ਦੀਆਂ ਅਸਾਮੀਆਂ ਨੂੰ ਜ਼ਿਲ੍ਹਾ ਕੇਡਰ ਬਣਾਉਣ ਦੀ ਮੰਗ ਕੀਤੀ ਗਈ ਸੀ।ਲਹਿਰਾ ਖੇਤਰ ਵਿੱਚ ਬਣੇਗੀ ਨਵੀਂ ਅਨਾਜ ਮੰਡੀਇਸ ਮੌਕੇ ਮੰਤਰੀ ਬਰਿੰਦਰ ਗੋਇਲ ਨੇ ਲਹਿਰਾ ਖੇਤਰ ਨਾਲ ਸਬੰਧਤ ਫੈਸਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਨਾਲ ਜੁੜੀ ਸਮੱਸਿਆ ਦੇ ਹੱਲ ਲਈ ਪਿੰਡ ਖੰਡੇਵਾਲ ਵਿੱਚ 217 ਕਨਾਲ 14 ਮਰਲੇ ਜ਼ਮੀਨ ‘ਤੇ ਨਵੀਂ ਅਨਾਜ ਮੰਡੀ ਬਣਾਈ ਜਾਵੇਗੀ। ਪੰਜਾਬ ਕੈਬਨਿਟ ਦੇ ਇਨ੍ਹਾਂ ਫੈਸਲਿਆਂ ਨੂੰ ਨਸ਼ਾ ਵਿਰੋਧੀ ਮੁਹਿੰਮ, ਰੁਜ਼ਗਾਰ, ਵਾਤਾਵਰਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਜੁੜਿਆ ਅਹਿਮ ਕਦਮ ਮੰਨਿਆ ਜਾ ਰਿਹਾ ਹੈ।Read More

Previous article2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ |Next articleਪੰਜਾਬ ਵਿੱਚ 2452 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ, ਪੰਜਾਬ ਕੈਬਨਿਟ ਦੇ ਕਈ ਅਹਿਮ ਫੈਸਲੇ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular