HomePOLITICSਹਰਪਾਲ ਸਿੰਘ ਚੀਮਾ ਵੱਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਦੇ...

ਹਰਪਾਲ ਸਿੰਘ ਚੀਮਾ ਵੱਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਮੁਲਾਜ਼ਮਾਂ ਦੇ ਮਸਲਿਆਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਹੱਲ ਕੀਤਾ ਜਾ ਰਿਹੈ: ਹਰਪਾਲ ਸਿੰਘ ਚੀਮਾ ਚੰਡੀਗੜ੍ਹ : ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ 6 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਸਾਰੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਲਝਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।ਇਸ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਜਾਇਜ਼ ਮੰਗਾਂ ਦੀ ਗੰਭੀਰਤਾ ਨਾਲ ਪੜਤਾਲ ਕਰਨ ਅਤੇ ਉਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਉਣ।ਮੁਲਾਜ਼ਮ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ, “ਸੂਬਾ ਸਰਕਾਰ ਤੁਹਾਡੇ ਮਸਲਿਆਂ ਦੇ ਹੱਲ ਲਈ ਪਹਿਲਾਂ ਹੀ ਹਮਦਰਦੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।”ਵਿੱਤ ਮੰਤਰੀ ਨੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਪੰਜਾਬ, ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਅਤੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਮੰਗ ਪੱਤਰ ਹਾਸਲ ਕੀਤੇ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਪੁਲੀਸ ਕਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਦੀਆਂ ਮੰਗਾਂ ਵੀ ਗੌਰ ਨਾਲ ਸੁਣੀਆਂ।Read More

Previous articleਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ |Next articleਰਾਹੁਲ ਗਾਂਧੀ ਪੰਜਾਬ ਵਿੱਚ ਵਜਾਉਣਗੇ ਚੋਣਾਂ ਦਾ ਬਿਗੁਲ, ਭਾਜਪਾ ਕਰੇਗੀ ‘ਜ਼ਖ਼ਮ 84 ਦੇ’ ਸੰਮੇਲਨ, ਸਿੱਖ ਦੰਗਿਆਂ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰੇਗੀ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular