HomePOLITICSਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਖੁੱਲ੍ਹਣਗੀਆਂ 100 ਕੰਟੀਨਾਂ, ਔਰਤਾਂ ਨੂੰ ਮਿਲੇਗਾ ਰੁਜ਼ਗਾਰ-...

ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ ਖੁੱਲ੍ਹਣਗੀਆਂ 100 ਕੰਟੀਨਾਂ, ਔਰਤਾਂ ਨੂੰ ਮਿਲੇਗਾ ਰੁਜ਼ਗਾਰ- ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ 100 ਤੋਂ ਵੱਧ ਕੰਟੀਨਾਂ ਖੁੱਲ੍ਹਣਗੀਆਂ। ਪਹਿਲੇ ਪੜਾਅ ਵਿੱਚ 100 ਸਵੈ-ਸਹਾਇਤਾ ਸਮੂਹਾਂ ਨੂੰ ਕੰਟੀਨਾਂ ਅਲਾਟ ਹੋਣਗੀਆਂ। ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ। ਹਰਪਾਲ ਸਿੰਘ ਚੀਮਾ ਦਾ ਵੱਡਾ ਐਲਾਨ, ਔਰਤਾਂ ਲਈ ਸਰਕਾਰੀ ਦਫ਼ਤਰਾਂ ‘ਚ ਬਣਨਗੀਆਂ ਕੰਟੀਨਾਂਸਮੂਹ ਵਿਭਾਗਾਂ ਨੂੰ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਧਿਆਨ ‘ਚ ਰੱਖਦਿਆਂ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ 100 ਤੋਂ ਵੱਧ ਕੰਟੀਨਾਂ ਖੋਲ੍ਹੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਪੜਾਅ ਤਹਿਤ 100 ਸਵੈ-ਸਹਾਇਤਾ ਸਮੂਹਾਂ ਨੂੰ ਕੰਟੀਨਾਂ ਅਲਾਟ ਕੀਤੀਆਂ ਜਾਣਗੀਆਂ। ਇਨ੍ਹਾਂ ਕੰਟੀਨਾਂ ਨੂੰ ਚਲਾਉਣ ਲਈ ਸਰਕਾਰ ਵੱਲੋਂ ਕਿਰਾਇਆ, ਬਿਜਲੀ ਅਤੇ ਪਾਣੀ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਕੰਟੀਨਾਂ ਲਈ ਲੋੜੀਂਦਾ ਫਰਨੀਚਰ, ਭਾਂਡੇ ਅਤੇ ਹੋਰ ਸਾਰਾ ਬੁਨਿਆਦੀ ਸਾਮਾਨ ਵੀ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਇਆ ਜਾਵੇਗਾ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਨੁਸਾਰ, ਇਸ ਉਪਰਾਲੇ ਦਾ ਮਕਸਦ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਸਹਿਯੋਗ ਦੇਣਾ ਹੈ।Read More

Previous articleਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 90% ਕਮੀ, ਸਰਕਾਰ ਨੇ ਖਰਚੇ 1325 ਕਰੋੜ ਰੁਪਏ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular