ਦੀਵਾਲੀ ਮੌਕੇ ਵਿਜੀਲੈਂਸ Alert: 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਮਹਿਲਾ ਇੰਸਪੈਕਟਰ ਗ੍ਰਿਫ਼ਤਾਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ, ਬਰਨਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘ, ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ, ਇੰਸਪੈਕਟਰ/ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ।ਰਿਸ਼ਵਤ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Read More
Previous articleਪੰਜਾਬ ਸਰਕਾਰ ਵੱਲੋਂ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ… |


