HomeBjpਕੇਵਲ ਸਿੰਘ ਢਿੱਲੋਂ ਦੀ ਅਪੀਲ: ਦੀਵਾਲੀ 'ਤੇ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ...

ਕੇਵਲ ਸਿੰਘ ਢਿੱਲੋਂ ਦੀ ਅਪੀਲ: ਦੀਵਾਲੀ ‘ਤੇ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਯਾਦ ਵਿੱਚ ਜਗਾਓ ਇੱਕ ਦੀਵਾ

ਕੇਵਲ ਸਿੰਘ ਢਿੱਲੋਂ ਨੇ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕੋਹੜ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ ਅਤੇ ਇਸ ਕਾਰਨ ਹਜ਼ਾਰਾਂ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦੀਵਾਲੀ ’ਤੇ ਇੱਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿੱਚ ਜ਼ਰੂਰ ਜਗਾਇਆ ਜਾਵੇ, ਜਿਨ੍ਹਾਂ ਦੀਆਂ ਜਾਨਾਂ ਨਸ਼ਿਆਂ ਨੇ ਖੋਹ ਲਈਆਂ।ਕੇਵਲ ਸਿੰਘ ਢਿੱਲੋਂ ਦੀ ਅਪੀਲ, ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਯਾਦ ਵਿੱਚ ਜਗਾਓ ਦੀਵਾ file photoਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਹਨ।ਇਸ ਮੌਕੇ ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਝੂਠ ’ਤੇ ਸੱਚ, ਬੁਰਾਈ ’ਤੇ ਚੰਗਿਆਈ ਅਤੇ ਅਗਿਆਨਤਾ ’ਤੇ ਗਿਆਨ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਸਿੱਖਿਆ ਦਿੰਦਾ ਹੈ ਕਿ ਇੱਕ ਛੋਟਾ ਜਿਹਾ ਦੀਵਾ ਵੀ ਹਨੇਰੇ ਰਾਹਾਂ ਨੂੰ ਰੌਸ਼ਨ ਕਰ ਸਕਦਾ ਹੈ।ਕੇਵਲ ਸਿੰਘ ਢਿੱਲੋਂ ਨੇ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕੋਹੜ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ ਅਤੇ ਇਸ ਕਾਰਨ ਹਜ਼ਾਰਾਂ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦੀਵਾਲੀ ’ਤੇ ਇੱਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿੱਚ ਜ਼ਰੂਰ ਜਗਾਇਆ ਜਾਵੇ, ਜਿਨ੍ਹਾਂ ਦੀਆਂ ਜਾਨਾਂ ਨਸ਼ਿਆਂ ਨੇ ਖੋਹ ਲਈਆਂ।ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ’ਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਵੇ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਹਨੇਰਾ ਜਲਦੀ ਦੂਰ ਹੋਵੇ ਅਤੇ ਸੂਬੇ ਵਿੱਚ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਤਰੱਕੀ ਦੀ ਰੌਸ਼ਨੀ ਮੁੜ ਪਰਤੇ।ਉਨ੍ਹਾਂ ਕਿਹਾ, “ਆਓ, ਇਸ ਦੀਵਾਲੀ ਅਸੀਂ ਸਿਰਫ਼ ਆਪਣੇ ਘਰਾਂ ਵਿੱਚ ਹੀ ਨਹੀਂ, ਸਗੋਂ ਹਰ ਲੋੜਵੰਦ ਦੇ ਜੀਵਨ ਵਿੱਚ ਵੀ ਖੁਸ਼ੀਆਂ ਦਾ ਦੀਵਾ ਜਗਾਈਏ ਅਤੇ ਆਪਸੀ ਭਾਈਚਾਰੇ, ਪਿਆਰ ਅਤੇ ਏਕਤਾ ਨਾਲ ਸਮਾਜ ਨੂੰ ਹੋਰ ਮਜ਼ਬੂਤ ਬਣਾਈਏ।”ਅੰਤ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਾਮਨਾ ਕੀਤੀ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।Read More

Previous articleDGP Gaurav Yadav : 10 ਮਹੀਨੇ ਤੱਕ ਚੱਲਿਆ ਆਪਰੇਸ਼ਨ, ਵਿਦੇਸ਼ ਤੋਂ ਫੜਿਆ ਗੈਂਗਸਟਰ |Next articleDA Hike : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, 6,507 ਕੰਪਿਊਟਰ ਅਧਿਆਪਕਾਂ ਦੇ DA ‘ਚ 40% ਵਾਧੇ ਨੂੰ ਮਨਜ਼ੂਰੀ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular