Screenshot
ਵਿਦਿਆਰਥੀਆਂ ਨੇ ਕੈਂਪਸ ਚ ਧਰਨਾ ਲਾ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ ਚਿਤਕਾਰਾ ਯੂਨੀਵਰਸਿਟੀ ‘ਚ ਅੱਧੀ ਰਾਤ ਨੂੰ ਵੱਡਾ ਬਵਾਲ, ਵਿਦਿਆਰਥੀਆਂ ਨੇ ਭੰਨੀਆਂ ਗੱਡੀਆਂ, ਪਟਿਆਲਾ ਦੇ ਰਾਜਪੁਰਾ ‘ਚ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਅੱਧੀ ਰਾਤ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਸੋਸ਼ਲ ਮੀਡੀਆ ‘ਤੇ ਗਰਲਜ਼ ਹੋਸਟਲ ਵਿੱਚ ਦੋ ਵਿਦਿਆਰਥਣਾਂ ਦੀ ਮੌਤ ਹੋਣ ਦਾ ਦਾਅਵਾ ਕਰਨ ਵਾਲੀ ਇੱਕ ਵੀਡੀਓ ਕਥਿਤ ਤੌਰ ‘ਤੇ ਵਾਇਰਲ ਹੋ ਗਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਵਿੱਚ ਇਕੱਠੇ ਹੋ ਗਏ ਅਤੇ ਮਾਮਲੇ ਦੀ ਜਾਣਕਾਰੀ ਦੇਣ ਦੀ ਮੰਗ ਕਰਦਿਆਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।ਵਿਦਿਆਰਥੀਆਂ ਵੱਲੋਂ ਇਸ ਦੌਰਾਨ ਭਾਰੀ ਹੰਗਾਮਾ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕੁਝ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਵਿਦਿਆਰਥੀਆਂ ਦੀ ਮੰਗ ਸੀ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਅਤੇ ਇਸ ਵਿੱਚ ਕੀਤੇ ਜਾ ਰਹੇ ਦਾਅਵੇ ਦੀ ਸੱਚਾਈ ਸਪੱਸ਼ਟ ਕੀਤੀ ਜਾਵੇ।ਸੋਸ਼ਲ ਮੀਡੀਆ ‘ਤੇ ਫੈਲੀ ਅਫਵਾਹ…ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਵੀਡੀਓ ਵਿੱਚ ਗਰਲਜ਼ ਹੋਸਟਲ ਵਿੱਚ ਦੋ ਵਿਦਿਆਰਥਣਾਂ ਦੀ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਸੀ। ਵੀਡੀਓ ਤੇਜ਼ੀ ਨਾਲ ਫੈਲਣ ਤੋਂ ਬਾਅਦ ਵਿਦਿਆਰਥੀਆਂ ਵਿੱਚ ਚਿੰਤਾ ਅਤੇ ਰੋਸ ਪੈਦਾ ਹੋ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕੈਂਪਸ ਵਿੱਚ ਇਕੱਠੇ ਹੋ ਕੇ ਮਾਮਲੇ ਦੀ ਸਪੱਸ਼ਟ ਜਾਣਕਾਰੀ ਦੇਣ ਦੀ ਮੰਗ ਕੀਤੀ।ਵਿਦਿਆਰਥੀਆਂ ਨੇ ਵਾਇਰਲ ਵੀਡੀਓ ਦੀ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਵੀ ਲਗਾਇਆ।ਯੂਨੀਵਰਸਿਟੀ ਨੇ ਮੌਤ ਦੀ ਘਟਨਾ ਤੋਂ ਕੀਤਾ ਇਨਕਾਰਦੂਜੇ ਪਾਸੇ, ਚਿਤਕਾਰਾ ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਮੌਤ ਹੋਣ ਦੀ ਕੋਈ ਘਟਨਾ ਨਹੀਂ ਹੋਈ। ਯੂਨੀਵਰਸਿਟੀ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਜਿਹੀਆਂ ਖ਼ਬਰਾਂ ਨੂੰ ਅਫਵਾਹ ਦੱਸਿਆ ਹੈ।ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ, ਵਿਦਿਆਰਥੀਆਂ ਵੱਲੋਂ ਵਾਇਰਲ ਵੀਡੀਓ ਦੀ ਜਾਂਚ ਅਤੇ ਇਸ ਦੇ ਸਰੋਤ ਬਾਰੇ ਸਪੱਸ਼ਟ ਜਾਣਕਾਰੀ ਦੇਣ ਦੀ ਮੰਗ ਕੀਤੀ ਗਈ।ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਨਜ਼ਰ…ਘਟਨਾ ਤੋਂ ਬਾਅਦ ਕੈਂਪਸ ਵਿੱਚ ਪੈਦਾ ਹੋਏ ਹਾਲਾਤ ਨੂੰ ਲੈ ਕੇ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਗਈ। ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਅਤੇ ਵਾਹਨਾਂ ਦੀ ਭੰਨਤੋੜ ਦੇ ਮਾਮਲੇ ਨੂੰ ਲੈ ਕੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਫਿਲਹਾਲ ਦੋ ਵਿਦਿਆਰਥਣਾਂ ਦੀ ਮੌਤ ਸਬੰਧੀ ਸੋਸ਼ਲ ਮੀਡੀਆ ‘ਤੇ ਕੀਤੇ ਗਏ ਦਾਅਵੇ ਦੀ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਮੌਤ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਮਾਮਲੇ ਵਿੱਚ ਵਾਇਰਲ ਵੀਡੀਓ ਦੀ ਜਾਂਚ ਅਤੇ ਇਸ ਦੇ ਪਿੱਛੇ ਦੀ ਅਸਲ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਹੋਰ ਸਪੱਸ਼ਟ ਹੋਵੇਗੀ।Read More
Previous articleCM ਮਾਨ ਨੇ ਜਪਾਨ ਦੌਰੇ ਲਈ ਮੰਗੀ ਕਲੀਅਰੈਂਸ | CM Bhagwant Mann Punjab |


