ਕੀ ਹੈ ਮਨਵਿੰਦਰ ਸਿੰਘ ਗਿਆਸਪੁਰਾ ਦਾ ਮਾਮਲਾ?ਮੀਡੀਆ ਰਿਪੋਰਟਾਂ ਮੁਤਾਬਕ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਥਿਤ ਐਂਟਰੀ ਦੇ ਮਾਮਲੇ ਵਿੱਚ ‘ਆਪ’ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ ਪੱਤਰ ਦੇਣ ਪਹੁੰਚੇ ਸਨ। ਇਸ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਕੱਤਰੇਤ ਅੰਦਰ ਜਾਣ ਤੋਂ ਰੋਕਿਆ ਗਿਆ।ਗਿਆਸਪੁਰਾ ਨੇ ਇਸ ਘਟਨਾ ਨੂੰ ਜਾਤੀ ਭੇਦਭਾਵ ਨਾਲ ਜੋੜਦਿਆਂ ਦੋਸ਼ ਲਗਾਏ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੂੰ ਪਹਿਲਾਂ ਕੀਤੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮੱਦੇਨਜ਼ਰ ਰੋਕਿਆ ਗਿਆ ਸੀ।‘ਆਪ’ ਆਗੂਆਂ ਨੂੰ ਵੀ ਕੀਤਾ ਗਿਆ ਸੀ ਤਲਬਇਸ ਮਾਮਲੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਦੇ ਕਈ ਵਿਧਾਇਕਾਂ ਅਤੇ ਆਗੂਆਂ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਮੀਡੀਆ ਰਿਪੋਰਟਾਂ ਅਨੁਸਾਰ, ਪੇਸ਼ੀ ਦੀ ਤਾਰੀਖ਼ ਵਿੱਚ ਤਬਦੀਲੀ ਕਰਕੇ 16 ਅਕਤੂਬਰ 2026 ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।ਅੱਜ ਮਿਤੀ 30 ਅੱਸੂ ਨਾਨਕਸ਼ਾਹੀ ਸੰਮਤ 558 ਮੁਤਾਬਕ 16 ਅਕਤੂਬਰ 2026 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਮਨਵਿੰਦਰ ਸਿੰਘ ਗਿਆਸਪੁਰਾ ਵਿਧਾਇਕ, ਹਲਕਾ ਪਾਇਲ, ਲੁਧਿਆਣਾ ਦਾ ਮਾਮਲਾ ਵਿਚਾਰਿਆ ਗਿਆ। ਮਿਤੀ 12 ਅਕਤੂਬਰ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕ ਤੇ ਸਿਆਸਤਦਾਨ ਆਏ ਸਨ, ਜਿਸ ਦੌਰਾਨ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਸ ਵੱਲੋਂ ਪਹਿਲਾਂ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਬਾਰੇ ਘਟੀਆ ਤੇ ਅਪਮਾਨਜਨਕ ਸ਼ਬਦਾਵਲੀ ਬੋਲਣ ਕਰਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਦਰ ਆਉਣ ਤੋਂ ਸਿੰਘ ਸਾਹਿਬ ਜੀ ਦੇ ਆਦੇਸ਼ ਅਨੁਸਾਰ ਰੋਕਿਆ ਗਿਆ ਸੀ ਅਤੇ ਹਾਜਰ ਹੋਏ ਵਿਧਾਇਕਾਂ ਨੂੰ ਇਸ ਦੀ ਜਾਣਕਾਰੀ ਵੀ ਦਿੱਤੀ ਗਈ ਸੀ। ਪਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਗੁਰੂ ਸਾਹਿਬ ਦੇ ਸਿਰਜੇ ਤਖ਼ਤ ਸਾਹਿਬ ਬਾਰੇ ਝੂਠ ਬੋਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਉੱਤੇ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਤਿ ਘਟੀਆ ਸ਼ਬਦਵਾਲੀ ਵਰਤੀ ਗਈ ਜਿਸ ਨਾਲ ਦੁਨੀਆਂ ਵਿਚ ਵਸਦੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਤੇ ਖ਼ਾਲਸਾ ਪੰਥ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ।ਅੱਜ ਮਿਤੀ 16 ਅਕਤੂਬਰ 2026 ਨੂੰ ਵਫ਼ਦ ਰੂਪ ਵਿਚ ਆਏ ਵਿਧਾਇਕਾਂ ਨੇ ਮੰਨਿਆ ਕਿ ਮਨਵਿੰਦਰ ਸਿੰਘ ਗਿਆਸਪੁਰਾ ਨੇ ਜਾਣਬੁੱਝ ਕੇ ਜਾਤ ਦਾ ਮੁੱਦਾ ਬਣਾਇਆ, ਜਦਕਿ ਉਸ ਦਿਨ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ। ਮਨਵਿੰਦਰ ਸਿੰਘ ਗਿਆਸਪੁਰਾ ਨਿੱਜੀ ਸਿਆਸੀ ਲਾਭ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸਿੱਖ ਸਿਧਾਂਤ “ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ॥” ਦੇ ਉਲਟ ਚੱਲਿਆ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਦੀ ਦਾਤ ਬਖ਼ਸ਼ ਕੇ ਜਾਤ-ਪਾਤ, ਊਚ-ਨੀਚ, ਭੇਦ-ਭਾਵ, ਛੂਤ-ਛਾਤ, ਨਸਲ ਭੇਦ, ਰੰਗ ਭੇਦ ਆਦਿ ਵਿਤਕਰੇ ਖਤਮ ਕੀਤੇ ਹਨ। ਪਰ ਇਸ ਨੇ ਅੰਮ੍ਰਿਤਧਾਰੀ ਹੋ ਕੇ ਜਾਤ ਪਾਤ ਅਧਾਰਤ ਝੂਠਾ ਤੇ ਨਫ਼ਰਤ ਫਲਾਉਣ ਦਾ ਬਿਰਤਾਂਤ ਸਿਰਜਿਆ ਹੈ, ਜਿਸ ਕਰਕੇ ਬਹੁਤ ਸਾਰੇ ਸਿੱਖ ਵਿਰੋਧੀ ਅਨਸਰਾਂ ਨੇ ਸਿੱਖ ਸੰਥਾਵਾਂ ਤੇ ਸਿੱਖ ਧਰਮ ਦੇ ਖਿਲਾਫ ਝੂਠਾ ਪ੍ਰਾਪੇਗੰਡਾ ਸ਼ੁਰੂ ਕੀਤਾ। ਇਸ ਨੇ ਸੱਚ ਦੇ ਤਖ਼ਤ ਅਤੇ ਮਨੁੱਖਤਾ ਨੂੰ ਕਲਾਵੇ ਵਿਚ ਲੈਣ ਵਾਲੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਬਾਰੇ ਕੁਫ਼ਰ ਤੋਲਿਆ ਹੈ। ਇਸ ਦਾ ਗੁਨਾਹ ਬਹੁਤ ਗੰਭੀਰ ਅਤੇ ਸਿੱਖ ਸਿਧਾਂਤਾਂ ਨੂੰ ਢਾਹ ਲਗਾਉਣ ਵਾਲਾ ਹੈ, ਇਸ ਲਈ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਸਿੱਖ ਇਸ ਨਾਲ ਸਾਂਝ ਰੱਖਣ ਤੋਂ ਗੁਰੇਜ ਕਰਨ।ਅੱਜ ਮਿਤੀ 30 ਅੱਸੂ ਨਾਨਕਸ਼ਾਹੀ ਸੰਮਤ 558 ਮੁਤਾਬਕ 16 ਅਕਤੂਬਰ 2026 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਜੀਵਨ ਸਿੰਘ ਬਗੀਚੀ ਵਾਲੇ ਨਾਮਕ ਆਪੇ ਬਣੇ ਪ੍ਰਚਾਰਕ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਗੁਰਬਾਣੀ ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ, ਸਿੱਖ ਇਤਿਹਾਸ ਦੇ ਉਲਟ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ, ਚਵਰ ਛਤਰ ਤਖ਼ਤ ਦੇ ਮਾਲਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਮਸਲੇ ਨੂੰ ਵਿਚਾਰਿਆ ਗਿਆ।ਇਹ ਵਿਚਾਰ ਹੋਈ ਹੈ ਕਿ ਜੀਵਨ ਸਿੰਘ ਬਗੀਚੀ ਵਾਲੇ ਨੂੰ ਗੁਰਬਾਣੀ ਸਿੱਖ ਇਤਿਹਾਸ, ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਆਸ਼ੇ ਅਨੁਸਾਰ ਸੋਝੀ ਨਹੀਂ ਹੈ।ਇਸ ਲਈ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ ਕਰਨ ’ਤੇ ਰੋਕ ਲਗਾਈ ਜਾਂਦੀ ਹੈ।
Previous articleਜਥੇਦਾਰ ਵੱਲੋਂ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਦੇ ਕੀਰਤਨ ਤੇ ਧਰਮ ਪ੍ਰਚਾਰ ’ਤੇ ਰੋਕ |


