ਸੀਬੀਆਈ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਹੁਣ ਜਾਂਚ ਦਾ ਘੇਰਾ ਵਧਦਾ ਨਜ਼ਰ ਆ ਰਿਹਾ ਹੈ। ਏਜੰਸੀ ਨੇ ਰਾਜਬੀਰ ਘੁੰਮਣ ਦੇ ਨੇੜਲੇ ਸਾਥੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।CBI ਦੀ ਜਾਂਚ ਤੇਜ਼, CM ਮਾਨ ਦੇ OSD ਰਾਜਬੀਰ ਘੁੰਮਣ ਤੋਂ ਬਾਅਦ ਹੁਣ ਉਨ੍ਹਾਂ ਦੀ ਨੇੜਲੀ ਤਿੱਕੜੀ ਤਲਬ…ਸੀਬੀਆਈ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਹੁਣ ਜਾਂਚ ਦਾ ਘੇਰਾ ਵਧਦਾ ਨਜ਼ਰ ਆ ਰਿਹਾ ਹੈ। ਏਜੰਸੀ ਨੇ ਰਾਜਬੀਰ ਘੁੰਮਣ ਦੇ ਨੇੜਲੇ ਸਾਥੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ, ਸੀਬੀਆਈ ਨੇ ਭਲਕੇ ਐਤਵਾਰ ਨੂੰ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਤਿੰਨੋਂ ਜਣੇ ਐਤਵਾਰ ਨੂੰ ਸੀਬੀਆਈ ਅੱਗੇ ਪੇਸ਼ ਹੋਣਗੇ।ਇਨ੍ਹਾਂ ਤਿੰਨਾਂ ਤੋਂ ਪੁੱਛਗਿੱਛ ਦੌਰਾਨ ਜਾਂਚ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਇਹਨਾਂ ਨੂੰ ਤਿੰਨ ਵਾਰ ਸੀਬੀਆਈ ਸੰਮਨ ਕਰ ਚੁੱਕੀ ਹੈ, ਪਰ ਉਹ ਪੇਸ਼ ਨਹੀਂ ਹੋਏ ਸਨ। ਸੀਬੀਆਈ ਇੱਕ ਵਾਰ ਬੀਰ ਦਵਿੰਦਰ ਸਿੰਘ ਦੇ ਪਿਤਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਗੋਹਲ ਬ੍ਰਦਰਜ਼ ਪਹਿਲੀ ਵਾਰ ਜਾਂਚ ਵਿੱਚ ਸ਼ਾਮਲ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਬੀਰ ਦਵਿੰਦਰ ਸਿੰਘ ‘ਆਪ’ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਹਨ ਅਤੇ ਉਹ ਪਾਰਟੀ ਵੱਲੋਂ ਜ਼ਿਲ੍ਹਾ ਪਰਿਸ਼ਦ ਦੀ ਚੋਣ ਵੀ ਲੜ ਚੁੱਕੇ ਹਨ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ 5 ਅਕਤੂਬਰ ਨੂੰ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ.ਐੱਸ. ਨਾਗਰਾ ਅਤੇ ਅਣਪਛਾਤੇ ਸਰਕਾਰੀ/ਪ੍ਰਾਈਵੇਟ ਅਧਿਕਾਰੀਆਂ ’ਤੇ ਕੇਸ ਦਰਜ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕੀਤੀ ਗਈ ਸੀ। ਹੁਣ ਉਨ੍ਹਾਂ ਦੇ ਨੇੜਲੇ ਮੰਨੇ ਜਾਂਦੇ ਤਿੰਨ ਵਿਅਕਤੀਆਂ ਨੂੰ ਤਲਬ ਕੀਤੇ ਜਾਣ ਨਾਲ ਇਸ ਮਾਮਲੇ ਵਿੱਚ ਅਗਲੀ ਕਾਰਵਾਈ ‘ਤੇ ਨਜ਼ਰਾਂ ਟਿਕ ਗਈਆਂ ਹਨ।ਹਾਲਾਂਕਿ, ਇਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਦੇ ਖਾਸ ਕਾਰਨਾਂ ਅਤੇ ਜਾਂਚ ਦੇ ਨਤੀਜਿਆਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਹਾਲੇ ਬਾਕੀ ਹੈ।Read More
Previous articleamit shah punjab visit on october 20, will he meet parvinder jhota’s family? |Next articlechandigarh elderly couple duped of rs 2 crore in digital arrest scam |


