CM ਭਗਵੰਤ ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ 2026 ਸਬੰਧੀ 7 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਐਕਟ ਦੀਆਂ ਪ੍ਰਸਤਾਵਿਤ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ’ਤੇ ਹੋਈ ਚਰਚਾ।CM ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ 7 ਮੈਂਬਰੀ ਕਮੇਟੀ ਨਾਲ ਕੀਤੀ ਮੀਟਿੰਗ, ਸੋਧਾਂ ’ਤੇ ਹੋਈ ਵਿਸਥਾਰ ਨਾਲ ਚਰਚਾਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਬਣਾਈ ਗਈ 7 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਨੂੰ ਲੈ ਕੇ ਕਮੇਟੀ ਮੈਂਬਰਾਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਕੌਣ-ਕੌਣ 7 ਮੈਂਬਰੀ ਕਮੇਟੀ ਵਿੱਚ ਸ਼ਾਮਲ?ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਵਾਲੀ ਕਮੇਟੀ ਵਿੱਚ ਵੱਖ-ਵੱਖ ਧਾਰਮਿਕ, ਕਾਨੂੰਨੀ ਅਤੇ ਪ੍ਰਸ਼ਾਸਨਿਕ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਸ਼ਾਮਲ ਹਨ। ਕਮੇਟੀ ਦੇ ਮੈਂਬਰਾਂ ਵਿੱਚ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘਸੇਵਾਮੁਕਤ ਜਸਟਿਸ ਜਸਪਾਲ ਸਿੰਘਸੇਵਾਮੁਕਤ ਜਸਟਿਸ ਗੁਰਬੀਰ ਸਿੰਘਸਾਬਕਾ ਆਈਪੀਐੱਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ’ਤੇ ਹੋਵੇਗੀ ਚਰਚਾਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਪਹਿਲਾਂ ਆਪਸੀ ਜਾਣ-ਪਛਾਣ ਹੋਈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਸਬੰਧੀ ਉਠਾਏ ਗਏ ਇਤਰਾਜ਼ਾਂ ਨੂੰ ਦੂਰ ਕਰਨ ਦੇ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸਥਾਰ ਨਾਲ ਗੱਲਬਾਤ ਕਰਕੇ ਜਲਦ ਹੀ ਰਿਪੋਰਟ ਤਿਆਰ ਕਰਕੇ ਸੌਂਪੀ ਜਾਵੇਗੀ।ਨਵੇਂ ਕਾਨੂੰਨ ਦੀਆਂ ਪ੍ਰਸਤਾਵਿਤ ਸੋਧਾਂ ਦੀ ਹੋਵੇਗੀ ਜਾਂਚਸੰਤ ਬਾਬਾ ਸੇਵਾ ਸਿੰਘ ਨੇ ਕਿਹਾ ਕਿ ਨਵਾਂ ਕਾਨੂੰਨ ਪੁਰਾਣੇ ਕਾਨੂੰਨ ਨੂੰ ਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਐਕਟ ਵਿੱਚ ਕੀਤੀਆਂ ਜਾਣ ਵਾਲੀਆਂ ਸਾਰੀਆਂ ਪ੍ਰਸਤਾਵਿਤ ਸੋਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ।ਇਸ ਐਕਟ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੁਝ ਇਤਰਾਜ਼ ਜਤਾਏ ਗਏ ਸਨ। ਇਨ੍ਹਾਂ ਇਤਰਾਜ਼ਾਂ ਅਤੇ ਐਕਟ ਵਿੱਚ ਲੋੜੀਂਦੀਆਂ ਸੋਧਾਂ ’ਤੇ ਵਿਚਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵੱਲੋਂ ਵਿਚਾਰ-ਵਟਾਂਦਰੇ ਤੋਂ ਬਾਅਦ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ ਜਾਣੀ ਹੈ।Read More
Previous articleLPU ਹੰਗਾਮੇ ਤੋਂ ਬਾਅਦ DGP ਗੌਰਵ ਯਾਦਵ ਮੌਕੇ ‘ਤੇ ਪਹੁੰਚੇ, ਉੱਚ ਪੱਧਰੀ ਜਾਂਚ ਦੇ ਦਿੱਤੇ ਨਿਰਦੇਸ਼ |


