HomePUNJABPATIALAprem singh chandumajra and son harinderpal likely to rejoin sukhbir badal-led sad...

prem singh chandumajra and son harinderpal likely to rejoin sukhbir badal-led sad |


ਅਕਾਲੀ ਦਲ ਛੱਡ ਕੇ ਵੱਖ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਹੁਣ ਮੁੜ ਸੁਖਬੀਰ ਬਾਦਲ ਦੀ ਪਾਰਟੀ ਵਿੱਚ ਪਰਤਣ ਜਾ ਰਹੇ ਹਨ। ਭਲਕੇ ਪਟਿਆਲਾ ਵਿੱਚ ਹੋਣ ਵਾਲੇ ਸਮਾਗਮ ਵਿੱਚ ਉਨ੍ਹਾਂ ਦੀ ਵਾਪਸੀ ਵੀ ਸਿਆਸੀ ਚਰਚਾ ਦਾ ਕੇਂਦਰ ਬਣੀ ਹੋਈ ਹੈ। ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਨਾਲ ਜੁੜੀ ਇੱਕ ਵੱਡੀ ਹਲਚਲ ਸਾਹਮਣੇ ਆ ਰਹੀ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਭਲਕੇ 6 ਨਵੰਬਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵੀ ਪਾਰਟੀ ਵਿੱਚ ਵਾਪਸੀ ਕਰਨ ਦੀ ਸੰਭਾਵਨਾ ਹੈ।ਇਸ ਸਬੰਧੀ ਪਟਿਆਲਾ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਵਾਂ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣਗੇ। ਇਸ ਘਟਨਾਕ੍ਰਮ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਸਿਆਸਤ ਵਿੱਚ ਇੱਕ ਅਹਿਮ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ਧੜੇ ‘ਅਕਾਲੀ ਦਲ ਪੁਨਰ ਸੁਰਜੀਤ’ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਹੀ ਮੁੜ ਪੁਰਾਣੀ ਪਾਰਟੀ ਵਿੱਚ ਜਾਣ ਦਾ ਰਾਹ ਸਾਫ਼ ਹੋ ਗਿਆ ਸੀ।ਚੰਦੂਮਾਜਰਾ ਨੇ ਧੜੇ ਤੋਂ ਵੱਖ ਹੋਣ ਦਾ ਕਾਰਨ ਪੰਥਕ ਏਕਤਾ ਨੂੰ ਲੈ ਕੇ ਵਿਚਾਰਾਂ ਅਤੇ ਰਣਨੀਤੀ ਵਿੱਚ ਮਤਭੇਦ ਦੱਸਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਰੀਆਂ ਅਕਾਲੀ ਤੇ ਪੰਥਕ ਜਥੇਬੰਦੀਆਂ ਦਾ ਇੱਕ ਸਾਂਝੇ ਮੰਚ ‘ਤੇ ਇਕੱਠੇ ਹੋਣਾ ਸਮੇਂ ਦੀ ਲੋੜ ਹੈ।ਦੂਜੇ ਪਾਸੇ, ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਸਿਆਸਤ ਵਿੱਚ ਜਾਣਿਆ-ਪਛਾਣਿਆ ਚਿਹਰਾ ਹਨ। ਉਹ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ। ਹੁਣ ਪਿਤਾ ਦੇ ਨਾਲ ਉਨ੍ਹਾਂ ਦੀ ਵੀ ਅਕਾਲੀ ਦਲ ਵਿੱਚ ਵਾਪਸੀ ਦੀ ਚਰਚਾ ਨੇ ਸਿਆਸੀ ਹਲਕਿਆਂ ਦਾ ਧਿਆਨ ਖਿੱਚਿਆ ਹੈ।ਇਸ ਤੋਂ ਪਹਿਲਾਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਅਤੇ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੀ ਅਪੀਲ ਵੀ ਕੀਤੀ ਸੀ। ਉਨ੍ਹਾਂ ਦਾ ਇਹ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਅਤੇ ਧੜਿਆਂ ਵਿਚਕਾਰ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ।ਹੁਣ ਭਲਕੇ ਪਟਿਆਲਾ ਵਿੱਚ ਹੋਣ ਵਾਲੇ ਸਮਾਗਮ ‘ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ। ਇਸ ਮੌਕੇ ਦੋਵਾਂ ਆਗੂਆਂ ਦੀ ਵਾਪਸੀ ਨਾਲ ਅਕਾਲੀ ਦਲ ਨੂੰ ਕਿੰਨੀ ਸਿਆਸੀ ਮਜ਼ਬੂਤੀ ਮਿਲਦੀ ਹੈ, ਇਹ ਆਉਣ ਵਾਲੇ ਦਿਨਾਂ ਵਿੱਚ ਸਪੱਸ਼ਟ ਹੋਵੇਗਾ।Read More

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular