HomePublicPunjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ

Punjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ

ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਚੰਡੀਗੜ੍ਹ : ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਜਬਰ-ਜਨਾਹ ਦੇ ਮਾਮਲੇ ਵਿੱਚ ਨਵੀਂ ਅਪਡੇਟ ਸਾਹਮਣੇ ਆਈ ਹੈ। ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਮਾਮਲੇ ‘ਚ ਅੱਗੇ ਕਾਰਵਾਈ ਕਰਦਿਆਂ ਤਿੰਨ ਹੋਰ ਵਿਅਕਤੀਆਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਹੈ। ਜਿਨ੍ਹਾਂ ਦੀ ਪਛਾਣ ਮੇਜਰ ਸਿੰਘ — ਵਾਸੀ ਪਿੰਡ ਸਬਰਾ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ, ਮਲਕੀਤ ਸਿੰਘ — ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਮੋਹਨ ਸਿੰਘ — ਵਾਸੀ ਮੁਹੱਲਾ ਕੁਰਾਲੀਵਾਲਾ, ਸ੍ਰੀ ਅਨੰਦਪੁਰ ਸਾਹਿਬ ਵੱਜੋਂ ਹੋਈ ਹੈ।ਇਸ ਤੋਂ ਇਲਾਵਾ SIT ਨੇ ਮਾਮਲੇ ਵਿੱਚ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ 75, 78, 296 ਅਤੇ 299 ਸ਼ਾਮਲ ਕੀਤੀਆਂ ਹਨ। ਇਸ ਦੇ ਨਾਲ ਹੀ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 67 ਵੀ ਜੋੜੀ ਗਈ ਹੈ। ਪੁਲਿਸ ਵੱਲੋਂ ਇਹ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਦਰਜ ਐੱਫਆਈਆਰ ਨੰਬਰ 149/26 ਤਹਿਤ ਕੀਤੀ ਗਈ ਹੈ।ਦੱਸ ਦਈਏ ਕਿ ਬਹਿਰੀਨ ਤੋਂ ਆਈ ਔਰਤ ਨਾਲ ਰੇਪ ਕੇਸ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫਆਈਆਰ ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ। ਜਿਸ ਦੀ ਅਗਵਾਈ ਫਰੀਦਕੋਟ ਦੇ SSP ਗੁਰਬੰਸ ਬੈਂਸ ਕਰ ਰਹੇ ਹਨ ਅਤੇ SSP ਵਿਜੀਲੈਂਸ ਸਿਮਰਨਜੀਤ ਲੰਗ ਅਤੇ DSP ਕਰਨ ਸੰਧੂ ਨੂੰ SIT ਦੇ ਮੈਂਬਰ ਹਨ।Read More

Previous articleprem singh chandumajra and son harinderpal likely to rejoin sukhbir badal-led sadNext articleਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular