HomePublicPunjab Weather: ਪੰਜਾਬ ਦੇ 8 ਜਿਲ੍ਹਿਆਂ ਵਿਚ ਗੜ੍ਹੇਮਾਰੀ, ਮੀਂਹ ਅਤੇ ਤੂਫਾਨ...

Punjab Weather: ਪੰਜਾਬ ਦੇ 8 ਜਿਲ੍ਹਿਆਂ ਵਿਚ ਗੜ੍ਹੇਮਾਰੀ, ਮੀਂਹ ਅਤੇ ਤੂਫਾਨ ਦਾ ਅਲਰਟ..

ਫਾਜ਼ਿਲਕਾ ਦੇ ਅਬੋਹਰ, ਤਰਨਤਾਰਨ ਦੇ ਪੱਟੀ ਅਤੇ ਪਠਾਨਕੋਟ ਵਿੱਚ ਵੀ ਮੀਂਹ ਪਿਆ। ਇਸ ਦੌਰਾਨ, ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਰਿਹਾ। ਮੌਸਮ ਵਿਭਾਗ ਨੇ ਪੰਜਾਬ ਦੇ 8 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ, ਮਾਨਗੜ੍ਹ, ਸੰਗਰੂਰ ਅਤੇ ਪਟਿਆਲਾ ਸ਼ਾਮਲ ਹਨ।ਅਗਲੇ 3 ਘੰਟਿਆਂ ਦੌਰਾਨ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਪਟਿਆਲਾ, ਐਸ.ਏ.ਐਸ. ਨਗਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ‘ਤੇ ਗੜੇਮਾਰੀ, ਤੇਜ਼ ਹਵਾਵਾਂ, ਗਰਜ,ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਘੱਟ ਗਿਆ। ਇਹ ਹੁਣ ਆਮ ਨਾਲੋਂ 2.1 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਦੇ ਅਨੁਸਾਰ, ਹਰਿਆਣਾ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਇੱਕ ਉੱਪਰੀ-ਹਵਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਹਿਮਾਚਲ ਪ੍ਰਦੇਸ਼ ਉੱਤੇ ਇੱਕ ਪੱਛਮੀ ਗੜਬੜੀ ਸਰਗਰਮ ਹੈ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੌਲੀ ਹੌਲੀ ਪੈ ਰਹੇ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਹਲਕੇ ਮੀਹ ਨਾਲ ਖੇਤਰ ਦਾ ਮੌਸਮ ਖੁਸ਼ਗਵਾਰ ਹੋ ਗਿਆ ਹੈ। ਹਾਲਾਂਕਿ ਤੜਕੇ ਮੀਂਹ ਕਾਰਨ ਮੋਟਰਸਾਈਕਲ ਸਵਾਰਾਂ ਅਤੇ ਸਕੂਲੀ ਬੱਚਿਆਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਵਿੱਚ ਸਮੱਸਿਆ ਹੋਈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਸਵੇਰੇ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ ਅਤੇ ਸਵੇਰੇ 8:30 ਵਜੇ ਤੱਕ 5.2 ਐਮਐਮ ਮੀਂਹ ਪਿਆ ਹੈ। ਮੀਂਹ ਪੈਣ ਦੇ ਨਾਲ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।ਮਾਲਵਾ ਪੱਟੀ ਵਿਚ ਅੱਜ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਝੋਨੇ ਦੀ ਵਾਢੀ ਅਤੇ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬਠਿੰਡਾ ਖੇਤਰ ਦੇ ਜਿਣਸ ਕੇਂਦਰਾਂ ਵਿੱਚ ਪਏ ਲੱਖਾਂ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਭਿੱਜ ਗਈ ਹੈ। ਐਤਵਾਰ ਚੜ੍ਹਦੇ ਹੀ ਸਵੇਰ ਕਾਲੀਆਂ ਘਟਾਵਾਂ, ਝੱਖੜ ਅਤੇ ਮੀਂਹ ਲੈ ਕੇ ਆਈ।

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular